ਸੰਦੀਪ ਸਿੰਘ ਕੇਸ: ਪੀੜਤਾ ਨੇ ਅਦਾਲਤ ਬਦਲਣ ਦੀ ਕੀਤੀ ਮੰਗ

14/08/2026 | Public Times Bureau | Panjab

ਹਰਿਆਣਾ ਦੇ ਸਾਬਕਾ ਖੇਡ ਮੰਤਰੀ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸੰਦੀਪ ਸਿੰਘ ਖ਼ਿਲਾਫ਼ ਚੱਲ ਰਹੇ ਛੇੜਛਾੜ ਦੇ ਮਾਮਲੇ ਵਿੱਚ ਵੀਰਵਾਰ ਨੂੰ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੀੜਤਾ ਨੇ ਜੱਜ ਅੱਗੇ ਨਾਰਾਜ਼ਗੀ ਜ਼ਾਹਰ ਕਰਦਿਆਂ ਆਪਣਾ ਕੇਸ ਕਿਸੇ ਹੋਰ ਅਦਾਲਤ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ।m ਪੀੜਤਾ ਨੇ ਕਿਹਾ ਕਿ ਉਹ ਚਾਰ ਸਾਲਾਂ ਤੋਂ ਇਨਸਾਫ਼ ਲਈ ਭਟਕ ਰਹੀ ਹੈ, ਪਰ ਉਸ ਦੀ ਸੁਣਵਾਈ ਨਹੀਂ ਹੋ ਰਹੀ। ਜੱਜ ਨੇ ਕਿਹਾ ਕਿ ਜੇਕਰ ਉਹ ਕੇਸ ਤਬਦੀਲ ਕਰਵਾਉਣਾ ਚਾਹੁੰਦੀ ਹੈ ਤਾਂ ਉਹ ਸੈਸ਼ਨ ਕੋਰਟ ਵਿੱਚ ਇਸ ਸਬੰਧੀ ਅਰਜ਼ੀ ਦੇ ਸਕਦੀ ਹੈ। ਪੀੜਤਾ ਨੇ ਸੁਣਵਾਈ ਦੌਰਾਨ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ।

ਇਸ ਤੋਂ ਪਹਿਲਾਂ ਪੀੜਤਾ ਨੇ ਮੌਜੂਦਾ ਜੱਜ ’ਤੇ ਪੱਖਪਾਤ ਦੇ ਦੋਸ਼ ਲਾਏ ਸਨ, ਜਿਸ ਤੋਂ ਬਾਅਦ ਕੇਸ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਤੋਂ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਤਬਦੀਲ ਕੀਤਾ ਗਿਆ ਸੀ। ਉਸ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਜਾਰੀ ਕਰਕੇ ਵੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਮਾਮਲੇ ਵਿੱਚ ਪੀੜਤਾ ਦੀ ਗਵਾਹੀ ਪਹਿਲਾਂ ਹੀ ਦਰਜ ਹੋ ਚੁੱਕੀ ਹੈ। ਉਸ ਨੇ ਆਪਣੀ ਗਵਾਹੀ ਵਿੱਚ ਸੰਦੀਪ ਸਿੰਘ ਖ਼ਿਲਾਫ਼ ਦੋਸ਼ ਲਾਏ ਸਨ।

ਅਥਲੈਟਿਕਸ ਕੋਚ ਨੇ 2022 ਵਿੱਚ ਸੰਦੀਪ ਸਿੰਘ ’ਤੇ ਛੇੜਛਾੜ ਦੇ ਦੋਸ਼ ਲਗਾਉਂਦਿਆਂ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਦਿੱਤੀ ਸੀ। ਇਸ ’ਤੇ ਸੈਕਟਰ-26 ਥਾਣੇ ਵਿੱਚ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 354, 354-ਏ, 354-ਬੀ, 342, 506 ਅਤੇ 509 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਸੰਦੀਪ ਸਿੰਘ ਨੇ ਖੇਡ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸ਼ਿਕਾਇਤ ਅਨੁਸਾਰ, 1 ਜੁਲਾਈ 2022 ਨੂੰ ਸੰਦੀਪ ਸਿੰਘ ਨੇ ਮਹਿਲਾ ਕੋਚ ਨੂੰ ਸੈਕਟਰ-7 ਸਥਿਤ ਸਰਕਾਰੀ ਰਿਹਾਇਸ਼ ’ਤੇ ਬੁਲਾਇਆ ਸੀ, ਜਿੱਥੇ ਉਸ ਨੇ ਛੇੜਛਾੜ ਅਤੇ ਕੱਪੜੇ ਪਾੜਨ ਦੇ ਦੋਸ਼ ਲਗਾਏ ਸਨ। ਦੂਜੇ ਪਾਸੇ ਸੰਦੀਪ ਸਿੰਘ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਸੀ ਕਿ ਤਬਾਦਲੇ ਦੇ ਵਿਰੋਧ ਕਾਰਨ ਉਨ੍ਹਾਂ ਖ਼ਿਲਾਫ਼ ਝੂਠੀ ਸ਼ਿਕਾਇਤ ਕੀਤੀ ਗਈ।

Sandeep Singh Case Victim Seeks Transfer Of The Case To Another Court


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App