ਸ਼ਹਿਰ ਦੇ ਗੋਲਡਨ ਐਨਕਲੇਵ ਵਿੱਚ ਸੋਮਵਾਰ ਸਵੇਰੇ 65 ਸਾਲਾ ਸਪੇਅਰ ਪਾਰਟਸ ਕਾਰੋਬਾਰੀ ਗੁਰਕ੍ਰਿਪਾਲ ਸਿੰਘ ਚਾਵਲਾ ਦੀ ਮੌਤ ਹੋ ਗਈ। ਉਹ ਬਗਦਾਦੀ ਗੇਟ ਚੌਕ ਵਿੱਚ ਸਪੇਅਰ ਪਾਰਟਸ ਦੀ ਦੁਕਾਨ ਚਲਾਉਂਦੇ ਸਨ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਮੁਤਾਬਕ ਗੁਰਕ੍ਰਿਪਾਲ ਸਿੰਘ ਸੋਮਵਾਰ ਸਵੇਰੇ ਉੱਠਣ ਤੋਂ ਬਾਅਦ ਆਪਣੇ ਕਮਰੇ ਵਿੱਚ ਚਲੇ ਗਏ। ਕਾਫ਼ੀ ਦੇਰ ਤੱਕ ਦਰਵਾਜ਼ਾ ਨਾ ਖੁੱਲ੍ਹਣ ’ਤੇ ਪਰਿਵਾਰਕ ਮੈਂਬਰਾਂ ਨੇ ਦੇਖਿਆ ਤਾਂ ਉਹ ਕਮਰੇ ਵਿੱਚ ਮ੍ਰਿਤਕ ਹਾਲਤ ਵਿੱਚ ਮਿਲੇ।
ਪਰਿਵਾਰਕ ਸੂਤਰਾਂ ਅਨੁਸਾਰ ਗੁਰਕ੍ਰਿਪਾਲ ਸਿੰਘ ਦਾ ਦਿਮਾਗ ਨਾਲ ਸਬੰਧਤ ਬਿਮਾਰੀ ਦਾ ਇਲਾਜ ਪੀਜੀਆਈ ਚੰਡੀਗੜ੍ਹ ਤੋਂ ਚੱਲ ਰਿਹਾ ਸੀ ਅਤੇ ਕਰੀਬ ਇੱਕ ਸਾਲ ਪਹਿਲਾਂ ਉਨ੍ਹਾਂ ਦਾ ਆਪ੍ਰੇਸ਼ਨ ਵੀ ਹੋਇਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਘਰ ਵਿੱਚ ਕਿਸੇ ਤਰ੍ਹਾਂ ਦਾ ਤਣਾਅ ਜਾਂ ਵਿਵਾਦ ਨਹੀਂ ਸੀ। ਇਸ ਕਾਰਨ ਪਰਿਵਾਰਕ ਮੈਂਬਰ ਵੀ ਘਟਨਾ ਦੇ ਕਾਰਨ ਨੂੰ ਲੈ ਕੇ ਹੈਰਾਨ ਹਨ।
ਮ੍ਰਿਤਕ ਦੇ ਭਰਾ ਗਗਨਦੀਪ ਸਿੰਘ ਨੇ ਦੱਸਿਆ ਕਿ ਗੁਰਕ੍ਰਿਪਾਲ ਸਿੰਘ ਦੀ ਪਤਨੀ ਪਿਛਲੇ ਕਰੀਬ ਪੰਜ ਮਹੀਨਿਆਂ ਤੋਂ ਮੋਗਾ ਵਿੱਚ ਗੁਰਬਾਣੀ ਦਾ ਕੋਰਸ ਕਰ ਰਹੀ ਹੈ। ਉਹ ਪਿਛਲੇ ਹਫ਼ਤੇ ਦਵਾਈ ਲੈਣ ਲਈ ਦੋ ਦਿਨਾਂ ਵਾਸਤੇ ਫਿਰੋਜ਼ਪੁਰ ਆਈ ਸੀ ਅਤੇ ਬਾਅਦ ਵਿੱਚ ਮੁੜ ਮੋਗਾ ਚਲੀ ਗਈ।
ਸੂਚਨਾ ਮਿਲਣ ’ਤੇ ਥਾਣਾ ਸਿਟੀ ਪੁਲਿਸ ਮੌਕੇ ’ਤੇ ਪਹੁੰਚੀ। ਜਾਂਚ ਅਧਿਕਾਰੀ ਏਐੱਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਹੋਰ ਪਰਿਵਾਰਕ ਮੈਂਬਰਾਂ ਦੇ ਪਹੁੰਚਣ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾਇਆ ਜਾਵੇਗਾ। ਪੁਲਿਸ ਜਾਂਚ ਦੇ ਆਧਾਰ ’ਤੇ ਅਗਲੀ ਕਾਰਵਾਈ ਕਰੇਗੀ।
65 year old Spare Parts Businessman Shoots Himself In Golden Enclave
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)