ਨਿਊਜ਼ੀਲੈਂਡ ਭੇਜਣ ਦੇ ਨਾਂ ’ਤੇ 3.80 ਲੱਖ ਰੁਪਏ ਦੀ ਕਥਿਤ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਮਾਡਲ ਟਾਊਨ ਪੁਲਿਸ ਨੇ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਨਿਊ ਜਨਤਾ ਨਗਰ ਵਾਸੀ ਮਨਿੰਦਰ ਸਿੰਘ ਸੋਧ ਖ਼ਿਲਾਫ਼ ਧੋਖਾਧੜੀ ਅਤੇ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਪਲੀਆ ਵਾਸੀ ਨਿਰਮਲਪਾਲ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਮੁਲਜ਼ਮ ਨੇ ਉਸ ਦੇ ਪੁੱਤਰ ਮਨਪ੍ਰੀਤ ਸਿੰਘ ਅਤੇ ਨੂੰਹ ਅਨੀਲਾ ਨੂੰ ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ 3.80 ਲੱਖ ਰੁਪਏ ਲਏ। ਸ਼ਿਕਾਇਤਕਰਤਾ ਮੁਤਾਬਕ ਰਕਮ ਲੈਣ ਤੋਂ ਬਾਅਦ ਨਾ ਤਾਂ ਉਨ੍ਹਾਂ ਨੂੰ ਨਿਊਜ਼ੀਲੈਂਡ ਭੇਜਿਆ ਗਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ ਗਏ। ਇਸ ਤੋਂ ਬਾਅਦ ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ 23 ਮਾਰਚ 2026 ਨੂੰ ਮਿਲੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਮਾਮਲਾ ਦਰਜ ਕੀਤਾ। ਪੁਲਿਸ ਵੱਲੋਂ ਪੈਸਿਆਂ ਦੇ ਲੈਣ-ਦੇਣ ਸਮੇਤ ਮਾਮਲੇ ਨਾਲ ਜੁੜੇ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।
Case Registered For 3 80 Lakh Fraud Under The Pretext Of Sending A Person To New Zealand
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)