ਪਟਿਆਲਾ ’ਚ ਬਲੈਕਮੇਲਿੰਗ ਗਿਰੋਹ ਦਾ ਪਰਦਾਫਾਸ਼, 6 ਗ੍ਰਿਫ਼ਤਾਰ; ਨਕਲੀ ਪੁਲਿਸ ਪਛਾਣ ਪੱਤਰ ਤੇ ਪਿਸਤੌਲ ਬਰਾਮਦ

17/08/2026 | Public Times Bureau | Panjab

ਸੀਆਈਏ ਸਟਾਫ਼ ਪਟਿਆਲਾ ਨੇ ਲੋਕਾਂ ਨੂੰ ਪ੍ਰੇਮ ਜਾਲ ਵਿੱਚ ਫਸਾ ਕੇ ਉਨ੍ਹਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਅਤੇ ਵੀਡੀਓ ਬਣਾਉਣ ਤੋਂ ਬਾਅਦ ਨਕਲੀ ਪੁਲਿਸ ਮੁਲਾਜ਼ਮ ਬਣ ਕੇ ਬਲੈਕਮੇਲ ਕਰਨ ਵਾਲੇ ਕਥਿਤ ਗਿਰੋਹ ਦਾ ਪਰਦਾਫਾਸ਼ ਕਰਦਿਆਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਗਿਰੋਹ ਪੀੜਤਾਂ ਨੂੰ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਨਕਦੀ, ਗਹਿਣੇ ਅਤੇ ਹੋਰ ਕੀਮਤੀ ਸਾਮਾਨ ਲੁੱਟਦਾ ਸੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਰਾਜ ਕੌਰ, ਹਰਲੀਨ, ਗਗਨਦੀਪ ਕੌਰ, ਰਵਿੰਦਰ ਕੌਰ ਗਰੇਵਾਲ, ਨਕਲੀ ਕਾਂਸਟੇਬਲ ਹਰਭਜਨ ਸਿੰਘ ਅਤੇ ਲਖਵਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਇਕ ਦੇਸੀ ਪਿਸਤੌਲ, ਇਕ ਕਾਰਤੂਸ ਅਤੇ ਪੰਜਾਬ ਪੁਲਿਸ ਦੇ ਕਾਂਸਟੇਬਲ ਰੈਂਕ ਦੇ ਦੋ ਨਕਲੀ ਪਛਾਣ ਪੱਤਰ ਬਰਾਮਦ ਕੀਤੇ ਹਨ।

ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਪਰਦੀਪ ਬਾਜਵਾ ਨੇ ਦੱਸਿਆ ਕਿ ਗਿਰੋਹ ਦੀਆਂ ਔਰਤਾਂ ਇੰਟਰਨੈੱਟ ਰਾਹੀਂ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨਾਲ ਦੋਸਤੀ ਕਰਦੀਆਂ ਸਨ। ਬਾਅਦ ਵਿੱਚ ਮਿਲਣ ਦੇ ਬਹਾਨੇ ਉਨ੍ਹਾਂ ਨੂੰ ਆਪਣੇ ਘਰ ਬੁਲਾਇਆ ਜਾਂਦਾ ਅਤੇ ਉੱਥੇ ਉਨ੍ਹਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਤੇ ਵੀਡੀਓ ਬਣਾ ਲਈਆਂ ਜਾਂਦੀਆਂ ਸਨ। ਇਸ ਤੋਂ ਬਾਅਦ ਗਿਰੋਹ ਦੇ ਦੋ ਮੈਂਬਰ ਨਕਲੀ ਪੁਲਿਸ ਵਰਦੀ ਪਾ ਕੇ ਮੌਕੇ ’ਤੇ ਪਹੁੰਚਦੇ ਅਤੇ ਰੇਡ ਦੀ ਐਕਟਿੰਗ ਕਰਦੇ ਸਨ। ਉਹ ਵੀਡੀਓ ਅਤੇ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਪੀੜਤਾਂ ਤੋਂ ਪੈਸੇ ਅਤੇ ਕੀਮਤੀ ਸਾਮਾਨ ਹਾਸਲ ਕਰਦੇ ਸਨ। ਪੁਲਿਸ ਅਨੁਸਾਰ ਗਿਰੋਹ ਪਿਛਲੇ ਕਈ ਮਹੀਨਿਆਂ ਤੋਂ ਅਜਿਹੀਆਂ ਵਾਰਦਾਤਾਂ ਕਰ ਰਿਹਾ ਸੀ।

ਪੁਲਿਸ ਨੇ ਏਐੱਸਆਈ ਨਵਦੀਪ ਸਿੰਘ ਨੂੰ ਕਥਿਤ ਤੌਰ ’ਤੇ ਗਿਰੋਹ ਦੇ ਸੰਪਰਕ ਵਿੱਚ ਲਿਆ ਕੇ ਕਾਰਵਾਈ ਕੀਤੀ ਅਤੇ ਮੁਲਜ਼ਮਾਂ ਨੂੰ ਕਾਬੂ ਕੀਤਾ। ਥਾਣਾ ਅਨਾਜ ਮੰਡੀ ਵਿੱਚ ਮੁਲਜ਼ਮਾਂ ਖ਼ਿਲਾਫ਼ ਬੀਐੱਨਐੱਸ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ ਕੁਝ ਪੀੜਤਾਂ ਤੋਂ ਗੂਗਲ-ਪੇ ਰਾਹੀਂ ਪੈਸੇ ਲਏ ਗਏ, ਜਦਕਿ ਕੁਝ ਕੋਲੋਂ ਗਹਿਣੇ ਅਤੇ ਹੋਰ ਸਾਮਾਨ ਲੁੱਟਿਆ ਗਿਆ। ਪੁਲਿਸ ਵੱਲੋਂ ਗਿਰੋਹ ਨਾਲ ਜੁੜੀਆਂ ਹੋਰ ਵਾਰਦਾਤਾਂ ਅਤੇ ਮੁਲਜ਼ਮਾਂ ਦੇ ਪੁਰਾਣੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।

Blackmail Gang Busted In Patiala 6 Arrested Fake Police Id Cards And A Pistol Recovered


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App