ਪੰਜਾਬ ’ਚ ਸਰਕਾਰੀ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ ਤੀਜੇ ਦਿਨ ਵੀ ਜਾਰੀ

20/08/2026 | Public Times Bureau | Panjab

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਅਪੀਲ ’ਤੇ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ ਕਲਮਛੋੜ ਅਤੇ ਕੰਪਿਊਟਰ ਬੰਦ ਹੜਤਾਲ ਬੁੱਧਵਾਰ ਨੂੰ ਤੀਜੇ ਦਿਨ ਵੀ ਜਾਰੀ ਰਹੀ। ਹੜਤਾਲ ਕਾਰਨ ਸਰਕਾਰੀ ਵਿਭਾਗਾਂ ਦਾ ਕੰਮਕਾਜ ਪ੍ਰਭਾਵਿਤ ਹੋਇਆ ਅਤੇ ਆਪਣੇ ਕੰਮਾਂ ਲਈ ਦਫ਼ਤਰਾਂ ਵਿੱਚ ਪਹੁੰਚੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਜਾਇਜ਼ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਵੀ ਹੜਤਾਲ ਜਾਰੀ ਰਹੇਗੀ ਅਤੇ 21 ਅਗਸਤ ਤੱਕ ਸਰਕਾਰੀ ਅਦਾਰਿਆਂ ਵਿੱਚ ਕੰਮ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ। 22 ਅਗਸਤ ਨੂੰ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨਾ, ਡੀਏ ਤੇ ਹੋਰ ਬਕਾਏ ਜਾਰੀ ਕਰਨਾ ਅਤੇ 4-9-14 ਸਾਲ ਦੀ ਸੇਵਾ ਦਾ ਲਾਭ ਦੇਣਾ ਸ਼ਾਮਲ ਹਨ। ਇਸ ਤੋਂ ਇਲਾਵਾ ਆਊਟਸੋਰਸ ਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਤਰਸ ਦੇ ਆਧਾਰ ’ਤੇ ਭਰਤੀ ਮੁਲਾਜ਼ਮਾਂ ਲਈ ਟਾਈਪ ਟੈਸਟ ਦੀ ਸ਼ਰਤ ਹਟਾਉਣ ਦੀ ਵੀ ਮੰਗ ਕੀਤੀ ਗਈ ਹੈ। ਕਰ ਤੇ ਆਬਕਾਰੀ ਵਿਭਾਗ ਦੇ ਮੁਲਾਜ਼ਮਾਂ ਨੇ 17 ਜੁਲਾਈ 2020 ਦਾ ਪੱਤਰ ਸਾੜ ਕੇ ਰੋਸ ਪ੍ਰਗਟਾਇਆ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਮੰਗਾਂ ’ਤੇ ਜਲਦ ਫੈਸਲਾ ਨਾ ਲਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Government Employees pen down Strike In Punjab Continues For The Third Day


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App