ਬਰਨਾਲਾ ਦੇ ਅਧਿਆਪਕ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਕਰਨਗੇ ਰੋਸ ਪ੍ਰਦਰਸ਼ਨ

20/08/2026 | Public Times Bureau | Panjab

ਜ਼ਿਲ੍ਹਾ ਬਰਨਾਲਾ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਸਾਂਝੇ ਵਫ਼ਦ ਨੇ 27 ਅਗਸਤ ਨੂੰ ਸਮੂਹਿਕ ਛੁੱਟੀ ਲੈਣ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਨੀਤਇੰਦਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਰਬਜੀਤ ਸਿੰਘ ਨੂੰ ਅਗਾਊਂ ਨੋਟਿਸ ਸੌਂਪਿਆ।

ਅਧਿਆਪਕ ਆਗੂਆਂ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਫ਼ੈਸਲੇ ਤਹਿਤ 27 ਅਗਸਤ ਨੂੰ ਅਧਿਆਪਕ, ਨਾਨ-ਟੀਚਿੰਗ ਸਟਾਫ਼ ਅਤੇ ਸਕੂਲ ਮੁਖੀ ਸਮੂਹਿਕ ਛੁੱਟੀ ਲੈ ਕੇ ਸਕੂਲਾਂ ਵਿੱਚ ਜਾਣ ਦੀ ਬਜਾਏ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰੇ ਵਿੱਚ ਸ਼ਾਮਲ ਹੋਣਗੇ।

ਆਗੂਆਂ ਨੇ ਕਿਹਾ ਕਿ ਜੇਕਰ ਕਿਸੇ ਕਰਮਚਾਰੀ ਜਾਂ ਸਕੂਲ ਮੁਖੀ ਨੂੰ ਸਮੂਹਿਕ ਛੁੱਟੀ ਲੈਣ ਤੋਂ ਰੋਕਣ ਜਾਂ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਧਿਆਪਕ ਜਥੇਬੰਦੀਆਂ ਨੇ ਕੱਟੇ ਗਏ 37 ਭੱਤੇ ਬਹਾਲ ਕਰਨ, ਪੂਰਾ ਬਣਦਾ ਮਹਿੰਗਾਈ ਭੱਤਾ ਜਾਰੀ ਕਰਨ, 17 ਜੁਲਾਈ 2020 ਅਤੇ 15 ਜਨਵਰੀ 2015 ਦੇ ਪੱਤਰ ਰੱਦ ਕਰਨ, ਪੁਰਾਣੀ ਪੈਨਸ਼ਨ ਸਬੰਧੀ 2022 ਦੇ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।

Teachers In Barnala Will Stage A Protest On August 27 After Taking Mass Leave


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App