25 ਅਗਸਤ ਤੋਂ ਆਮ ਆਦਮੀ ਕਲੀਨਿਕਾਂ ਦੀਆਂ OPD ਸੇਵਾਵਾਂ ਬੰਦ ਕਰਨ ਦਾ ਐਲਾਨ

22/08/2026 | Public Times Bureau | Panjab

ਆਮ ਆਦਮੀ ਕਲੀਨਿਕਾਂ ’ਚ ਸੇਵਾਵਾਂ ਨਿਭਾਅ ਰਹੇ ਸਿਹਤ ਕਾਮਿਆਂ ਨੇ ਆਪਣੀਆਂ ਮੰਗਾਂ ਲਾਗੂ ਨਾ ਹੋਣ ’ਤੇ ਮੁੜ ਹੜਤਾਲ ਦਾ ਐਲਾਨ ਕੀਤਾ ਹੈ। ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਸਬੰਧੀ ਸਪੱਸ਼ਟ ਕਾਰਵਾਈ ਨਾ ਕੀਤੀ ਗਈ ਤਾਂ 25 ਅਗਸਤ ਤੋਂ ਕਲੀਨਿਕਾਂ ਦੀਆਂ OPD ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੀਆਂ ਜਾਣਗੀਆਂ।

ਫਰੰਟ ਦੇ ਆਗੂਆਂ ਮੁਤਾਬਕ 27 ਜੁਲਾਈ ਦੀ ਹੜਤਾਲ ਤੋਂ ਬਾਅਦ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ ਸੀ। ਇਸ ਦੌਰਾਨ ਇਨਸੈਂਟਿਵ ’ਚ ਵਾਧਾ, ਮੈਡੀਕਲ ਲੀਵ ਦੀ ਸਹੂਲਤ, ਨੌਕਰੀ ਦੀ ਸੁਰੱਖਿਆ ਅਤੇ ਮੌਜੂਦਾ ਐਂਪੈਨਲਮੈਂਟ ਪ੍ਰਣਾਲੀ ਖ਼ਤਮ ਕਰਕੇ ਕਰਮਚਾਰੀਆਂ ਨੂੰ ਸਿਹਤ ਵਿਭਾਗ ਅਧੀਨ ਠੇਕੇ ’ਤੇ ਲਿਆਉਣ ਸਬੰਧੀ ਭਰੋਸਾ ਦਿੱਤਾ ਗਿਆ ਸੀ।

ਆਗੂਆਂ ਨੇ ਕਿਹਾ ਕਿ ਸਰਕਾਰ ਨੇ ਮੰਗਾਂ ਲਾਗੂ ਕਰਨ ਲਈ 15 ਦਿਨਾਂ ਦਾ ਸਮਾਂ ਮੰਗਿਆ ਸੀ, ਪਰ ਲਗਭਗ ਇੱਕ ਮਹੀਨਾ ਬੀਤਣ ਦੇ ਬਾਵਜੂਦ ਕਿਸੇ ਵੀ ਮੰਗ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਹ ਵੀ ਸਪੱਸ਼ਟ ਨਹੀਂ ਕੀਤਾ ਗਿਆ ਕਿ ਮੰਗਾਂ ਸਬੰਧੀ ਫਾਈਲ ਕਿਸ ਪੱਧਰ ’ਤੇ ਹੈ ਅਤੇ ਫ਼ੈਸਲਾ ਲੈਣ ’ਚ ਹੋਰ ਕਿੰਨਾ ਸਮਾਂ ਲੱਗੇਗਾ।

ਸਾਂਝਾ ਫਰੰਟ ਨੇ ਸਰਕਾਰ ਨੂੰ ਪਹਿਲਾਂ ਹੋਈ ਸਹਿਮਤੀ ਮੁਤਾਬਕ ਮੰਗਾਂ ਤੁਰੰਤ ਲਾਗੂ ਕਰਨ ਦੀ ਅਪੀਲ ਕੀਤੀ ਹੈ। ਫਰੰਟ ਨੇ ਇਹ ਵੀ ਐਲਾਨ ਕੀਤਾ ਕਿ 27 ਅਗਸਤ ਨੂੰ ਕਮਿਊਨਿਟੀ ਹੈਲਥ ਅਫ਼ਸਰ ਯੂਨੀਅਨ, ਆਊਟਸੋਰਸਿੰਗ ਯੂਨੀਅਨ, ਫਾਰਮਾਸਿਸਟ ਐਸੋਸੀਏਸ਼ਨ ਅਤੇ ਹੋਰ ਰੈਗੂਲਰ ਯੂਨੀਅਨਾਂ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ ਦੀ ਪੂਰੀ ਹਮਾਇਤ ਕੀਤੀ ਜਾਵੇਗੀ।

Announcement To Suspend Opd Services At Aam Aadmi Clinics Starting August 25


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App