ਮਹਿੰਦਰ ਚੌਧਰੀ ਜੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ’ਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਜਨਵਰੀ ਤੋਂ ਅਗਸਤ ਤੱਕ ਚਿੜੀਆਘਰ ’ਚ 3,71,011 ਸੈਲਾਨੀ ਪਹੁੰਚੇ ਹਨ। ਜੰਗਲਾਤ ਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੈਲਾਨੀਆਂ ਦੀ ਵਧਦੀ ਗਿਣਤੀ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਪ੍ਰਤੀ ਲੋਕਾਂ ਦੇ ਉਤਸ਼ਾਹ ਨੂੰ ਦਰਸਾਉਂਦੀ ਹੈ। ਅੰਕੜਿਆਂ ਮੁਤਾਬਕ ਜਨਵਰੀ ’ਚ 48,719, ਫਰਵਰੀ ’ਚ 54,216, ਮਾਰਚ ’ਚ 66,377, ਅਪ੍ਰੈਲ ’ਚ 40,168, ਮਈ ’ਚ 33,134, ਜੂਨ ’ਚ 71,928, ਜੁਲਾਈ ’ਚ 35,980 ਅਤੇ ਅਗਸਤ ’ਚ 20,489 ਸੈਲਾਨੀ ਚਿੜੀਆਘਰ ਪਹੁੰਚੇ।
ਮੰਤਰੀ ਨੇ ਦੱਸਿਆ ਕਿ ਸੈਲਾਨੀਆਂ ਦੇ ਵਿਦਿਅਕ ਅਤੇ ਮਨੋਰੰਜਨ ਅਨੁਭਵ ਨੂੰ ਬਿਹਤਰ ਬਣਾਉਣ ਲਈ ਚਿੜੀਆਘਰ ’ਚ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬਾ ਵਾਕ-ਇਨ ਐਵੀਅਰੀ ਅਤੇ ਆਧੁਨਿਕ ਡਾਇਨਾਸੌਰ ਪਾਰਕ ਇਨ੍ਹਾਂ ਵਿੱਚ ਪ੍ਰਮੁੱਖ ਆਕਰਸ਼ਣ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਜੰਗਲੀ ਜੀਵਾਂ ਦੀ ਸੰਭਾਲ ਦੇ ਨਾਲ-ਨਾਲ ਲੋਕਾਂ ਨੂੰ ਵੱਖ-ਵੱਖ ਜਾਨਵਰਾਂ ਅਤੇ ਪੰਛੀਆਂ ਦੀਆਂ ਪ੍ਰਜਾਤੀਆਂ ਬਾਰੇ ਜਾਗਰੂਕ ਕਰਨਾ ਹੈ।
3 71 Lakh Visitors Visited Chhatbir Zoo Over A Period Of Eight Months
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)