ਪੰਜਾਬ ਯੂਥ ਰਨ 2026: ਜਲੰਧਰ ਵਿੱਚ ਹਰ ਉਮਰ ਦੇ ਲੋਕਾਂ ਨੇ ਲਿਆ ਉਤਸ਼ਾਹ ਨਾਲ ਹਿੱਸਾ

23/08/2026 | Public Times Bureau | Panjab

ਪੰਜਾਬ ਸਰਕਾਰ ਦੇ ਨਸ਼ਿਆਂ ਵਿਰੁੱਧ ਮਿਸ਼ਨ ਤਹਿਤ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵੱਲੋਂ ‘ਹੱਸਦਾ, ਖੇਡਦਾ ਅਤੇ ਰੰਗਲਾ ਪੰਜਾਬ’ ਮੁਹਿੰਮ ਅਧੀਨ ‘ਪੰਜਾਬ ਯੂਥ ਰਨ 2026’ ਦਾ ਆਯੋਜਨ ਕੀਤਾ ਗਿਆ। ਜਲੰਧਰ ਵਿੱਚ ਹੋਈ ਇਸ ਦੌੜ ਵਿੱਚ 5 ਸਾਲ ਦੇ ਬੱਚਿਆਂ ਤੋਂ ਲੈ ਕੇ 85 ਸਾਲ ਤੱਕ ਦੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਭਾਗ ਲਿਆ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦੌੜ ਨੂੰ ਹਰੀ ਝੰਡੀ ਦਿੱਤੀ। ਉਨ੍ਹਾਂ ਦੇ ਨਾਲ ਜਲੰਧਰ ਦੀ ਪਾਰਟੀ ਲੀਡਰਸ਼ਿਪ ਵੀ ਮੌਜੂਦ ਰਹੀ। ਦੌੜ ਸ਼ਿਵਾਨੀ ਪਾਰਕ ਤੋਂ ਸ਼ੁਰੂਹੋ ਕੇ ਗੁਰੂ ਅਮਰਦਾਸ ਚੌਂਕ, ਗੁਰੂ ਨਾਨਕ ਮਿਸ਼ਨ, ਸਕਾਈਲਾਰਕ ਚੌਂਕ ਅਤੇ ਸੰਵਿਧਾਨ ਚੌਂਕ ਤੋਂ ਹੁੰਦੀ ਹੋਈ ਮੁੜ ਸ਼ਿਵਾਨੀ ਪਾਰਕ ਵਿਖੇ ਸਮਾਪਤ ਹੋਈ।

ਆਯੋਜਕਾਂ ਨੇ ਕਿਹਾ ਕਿ ਮੁਹਿੰਮ ਦਾ ਉਦੇਸ਼ ਨੌਜਵਾਨਾਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੂੰ ਫਿਟਨੈੱਸ, ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਨਾਲ ਜੋੜਨਾ ਹੈ। ਦੌੜ ਦੌਰਾਨ ਭਾਗੀਦਾਰਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਮੁਕਾਬਲੇ ਦੇ ਜੇਤੂਆਂ ਨੂੰ ਟਰਾਫੀਆਂ, ਨਕਦ ਇਨਾਮ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੇਅਰ ਵਿਨੀਤ ਧੀਰ ਸਮੇਤ ਪਾਰਟੀ ਦੇ ਕਈ ਅਹੁਦੇਦਾਰ ਅਤੇ ਆਗੂ ਹਾਜ਼ਰ ਰਹੇ।

Punjab Youth Run 2026 People Of All Ages Participated With Enthusiasm In Jalandhar


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App