ਹੜਤਾਲੀ ਸਰਕਾਰੀ ਮੁਲਾਜ਼ਮਾਂ ਨੂੰ CM Mann ਦੀ ਦੋ-ਟੁੱਕ, ਕਿਹਾ- ਗੱਲਬਾਤ ਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ

27/08/2026 | Public Times Bureau | Panjab


ਪੰਜਾਬ ਵਿੱਚ ਚੱਲ ਰਹੀ ਸਮੂਹਿਕ ਛੁੱਟੀ ਦੀ ਹੜਤਾਲ ਵਿਚਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜਤਾਲੀ ਸਰਕਾਰੀ ਮੁਲਾਜ਼ਮਾਂ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ। ਇੱਕ ਬਿਆਨ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮ ਸਰਕਾਰ ਦੇ ਪਰਿਵਾਰ ਦਾ ਇੱਕ ਅਹਿਮ ਹਿੱਸਾ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਦੇ ਹਰੇਕ ਮਸਲੇ ਦਾ ਠੋਸ ਹੱਲ ਕੱਢਣ ਲਈ ਵਚਨਬੱਧ ਹੈ। ਹਾਲਾਂਕਿ, ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਆਖਿਆ ਕਿ ਗੱਲਬਾਤ ਅਤੇ ਹੜਤਾਲ ਦੋਵੇਂ ਇੱਕੋ ਸਮੇਂ ਨਹੀਂ ਚੱਲ ਸਕਦੀਆਂ। ਸਰਕਾਰ ਨਾਲ ਗੱਲਬਾਤ ਦਾ ਰਸਤਾ ਉਦੋਂ ਹੀ ਖੁੱਲ੍ਹੇਗਾ, ਜਦੋਂ ਮੁਲਾਜ਼ਮ ਜਥੇਬੰਦੀਆਂ ਆਪਣੀ ਹੜਤਾਲ ਤੁਰੰਤ ਖ਼ਤਮ ਕਰਨਗੀਆਂ।

ਜ਼ਿਕਰਯੋਗ ਹੈ ਕਿ ਮਹਿੰਗਾਈ ਭੱਤੇ (DA) ਦੀਆਂ ਬਕਾਇਆ ਕਿਸ਼ਤਾਂ ਪੁਰਾਣੀ ਪੈਨਸ਼ਨ ਸਕੀਮ (OPS) ਦੀ ਬਹਾਲੀ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੀਆਂ ਮੰਗਾਂ ਨੂੰ ਲੈ ਕੇ ਸੂਬੇ ਦੇ ਹਜ਼ਾਰਾਂ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਨਾਲ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ। ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ...
ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ... ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ...

Cm Mann s Blunt Message To Striking Government Employees Talks And Strikes Cannot Go Hand In Hand


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App