ਵੱਧ ਰਹੀ ਮਹਿੰਗਾਈ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਵੱਲੋਂ ਝੁਨੀਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੁੜੀਆਂ ਦੇ ਸਕੂਲ ਤੋਂ ਬੱਸ ਅੱਡਾ ਝੁਨੀਰ ਤੱਕ ਰੋਸ ਮਾਰਚ ਕੱਢਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ ਗਿਆ।
ਬਲਾਕ ਪ੍ਰਧਾਨ ਅਮਨਗੁਰਵੀਰ ਸਿੰਘ ਲਾਡੀ ਨੇ ਕਿਹਾ ਕਿ ਰੋਸ ਮਾਰਚ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਮਹਿੰਗਾਈ ਘਟਾਉਣ ਦੀ ਮੰਗ ਵਾਲੇ ਨਾਅਰਿਆਂ ਵਾਲੀਆਂ ਤਖ਼ਤੀਆਂ, ਖੰਡ ਅਤੇ ਪਿਆਜ਼ ਫੜੇ ਹੋਏ ਸਨ।
ਕਾਂਗਰਸੀ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਮਹਿੰਗਾਈ ਦੇ ਮੁੱਦੇ ’ਤੇ ਘੇਰਦਿਆਂ ਕਿਹਾ ਕਿ ਆਮ ਲੋਕ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਕਾਰਨ ਪ੍ਰੇਸ਼ਾਨ ਹਨ। ਉਨ੍ਹਾਂ ਕੇਂਦਰ ਸਰਕਾਰ ’ਤੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਤਰਜੀਹ ਦੇਣ ਦੇ ਦੋਸ਼ ਵੀ ਲਗਾਏ। ਪ੍ਰਦਰਸ਼ਨਕਾਰੀਆਂ ਨੇ ਪੈਟਰੋਲ-ਡੀਜ਼ਲ ਅਤੇ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਤੁਰੰਤ ਘਟਾਉਣ ਦੀ ਮੰਗ ਕੀਤੀ। ਇਸ ਮੌਕੇ ਕਾਂਗਰਸ ਦੇ ਕਈ ਸਥਾਨਕ ਆਗੂ ਅਤੇ ਵਰਕਰ ਮੌਜੂਦ ਰਹੇ।
Congress Holds Protest March Against Inflation Modi Government s Effigy Burnt
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)