ਕੋਟਕਪੂਰਾ ਰੋਡ ਸਥਿਤ ਕੋ-ਆਪ੍ਰੇਟਿਵ ਬੈਂਕ (ਲੈਂਡ ਮਾਰਟਗੇਜ਼ ਬੈਂਕ) ਅੱਗੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਲਾਇਆ ਧਰਨਾ ਉਸ ਸਮੇਂ ਗਰਮਾ ਗਿਆ, ਜਦੋਂ ਪੁਲਿਸ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚ ਰਹੇ ਕਿਸਾਨਾਂ ਨੂੰ ਧਰਨੇ ਵਾਲੀ ਥਾਂ ’ਤੇ ਜਾਣ ਤੋਂ ਰੋਕ ਦਿੱਤਾ। ਇਹ ਧਰਨਾ ਕਰਜ਼ੇ ਦੇ ਬੋਝ ਅਤੇ ਬੈਂਕ ਨਾਲ ਜੁੜੀਆਂ ਪਰੇਸ਼ਾਨੀਆਂ ਕਾਰਨ ਕਥਿਤ ਤੌਰ ’ਤੇ ਖੁਦਕੁਸ਼ੀ ਕਰਨ ਵਾਲੇ ਦੋ ਕਿਸਾਨ ਭਰਾਵਾਂ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਦਿੱਤਾ ਜਾ ਰਿਹਾ ਹੈ। ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਵੱਡਾ ਇਕੱਠ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਮੱਦੇਨਜ਼ਰ ਪੁਲਿਸ ਅਤੇ ਪ੍ਰਸ਼ਾਸਨ ਨੇ ਕੋਟਕਪੂਰਾ ਰੋਡ ਸਮੇਤ ਧਰਨੇ ਵਾਲੀ ਥਾਂ ਦੇ ਆਲੇ-ਦੁਆਲੇ ਬੈਰੀਕੇਡ ਲਗਾ ਕੇ ਸੁਰੱਖਿਆ ਵਧਾ ਦਿੱਤੀ। ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਸ਼ਹਿਰ ਦੇ ਮੁੱਖ ਰਸਤਿਆਂ ’ਤੇ ਵੀ ਨਾਕਾਬੰਦੀ ਕੀਤੀ ਗਈ।
ਕਿਸਾਨ ਆਗੂਆਂ ਮੁਤਾਬਕ, ਬਾਹਰਲੇ ਜ਼ਿਲ੍ਹਿਆਂ ਤੋਂ ਆਏ ਕਈ ਕਿਸਾਨਾਂ ਨੂੰ ਧਰਨੇ ਵਾਲੀ ਥਾਂ ’ਤੇ ਜਾਣ ਦੀ ਬਜਾਏ ਪੁਲਿਸ ਨੇ ਬੱਸਾਂ ਰਾਹੀਂ ਪੁਲਿਸ ਲਾਈਨ ਲਿਜਾ ਕੇ ਨਜ਼ਰਬੰਦ ਕਰ ਦਿੱਤਾ। ਇਸ ਕਾਰਨ ਧਰਨੇ ਵਾਲੀ ਥਾਂ ’ਤੇ ਸੀਮਤ ਗਿਣਤੀ ਵਿੱਚ ਹੀ ਕਿਸਾਨ ਪਹੁੰਚ ਸਕੇ। ਕਿਸਾਨ ਆਗੂਆਂ ਨੇ ਪੁਲਿਸ ਕਾਰਵਾਈ ਦਾ ਵਿਰੋਧ ਕਰਦਿਆਂ ਇਸ ਨੂੰ ਜਮਹੂਰੀ ਹੱਕਾਂ ਦਾ ਘਾਣ ਕਰਾਰ ਦਿੱਤਾ। ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਮ੍ਰਿਤਕ ਕਿਸਾਨਾਂ ਦਾ ਬੈਂਕ ਕਰਜ਼ਾ ਮੁਆਫ਼ ਕਰਨਾ, ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕ ਵਾਪਸ ਕਰਵਾਉਣਾ ਅਤੇ OTS ਸਕੀਮ ਲਾਗੂ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਕਥਿਤ ਤੌਰ ’ਤੇ ਪਰੇਸ਼ਾਨ ਕਰਨ ਵਾਲੇ ਬੈਂਕ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।
Protest Over The Deaths Of Two Debt ridden Farmer Brothers Police Stopped The Farmers
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)