ਬਲਮਗੜ੍ਹ ਰੋਡ ’ਤੇ ਨੌਜਵਾਨ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਕਾਬੂ ਕਰਕੇ ਵਾਰਦਾਤ ਦੀ ਕੜੀ ਜੋੜ ਲਈ ਹੈ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਮਾਮਲੇ ਦੇ ਪਿੱਛੇ ਸਰਹੱਦ ਪਾਰ ਬੈਠੇ ਕਿਸੇ ਵਿਅਕਤੀ ਨਾਲ ਸੰਪਰਕ ਅਤੇ ਪੈਸਿਆਂ ਦੇ ਲਾਲਚ ਦਾ ਪੱਖ ਵੀ ਸਾਹਮਣੇ ਆਇਆ ਹੈ। 23 ਅਗਸਤ ਦੀ ਰਾਤ ਅਨਿਲ ਕੁਮਾਰ ’ਤੇ ਉਸ ਸਮੇਂ ਫਾਇਰਿੰਗ ਕੀਤੀ ਗਈ ਸੀ, ਜਦੋਂ ਉਹ ਆਪਣੇ ਪਰਿਵਾਰ ਨਾਲ ਸਮਾਗਮ ਤੋਂ ਪਰਤ ਕੇ ਰਿਸ਼ਤੇਦਾਰ ਦੇ ਘਰ ਪਹੁੰਚਿਆ ਸੀ। ਦੋ ਮੋਟਰਸਾਈਕਲਾਂ ’ਤੇ ਆਏ ਹਮਲਾਵਰਾਂ ਵਿੱਚੋਂ ਇੱਕ ਨੇ ਉਸ ਨਾਲ ਗੱਲਬਾਤ ਕਰਨ ਤੋਂ ਬਾਅਦ ਪਿਸਤੌਲ ਕੱਢ ਕੇ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿੱਚ ਅਨਿਲ ਕੁਮਾਰ ਜ਼ਖ਼ਮੀ ਹੋ ਗਿਆ ਸੀ। ਮਾਮਲੇ ਦੀ ਜਾਂਚ ਲਈ ਪੁਲਿਸ ਵੱਲੋਂ ਸੀਆਈਏ ਅਤੇ ਥਾਣਾ ਸਿਟੀ ਦੀਆਂ ਟੀਮਾਂ ਬਣਾਈਆਂ ਗਈਆਂ ਸਨ।
ਸੀਸੀਟੀਵੀ ਫੁਟੇਜ, ਤਕਨੀਕੀ ਜਾਂਚ ਅਤੇ ਖੁਫੀਆ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਗੁਰਪ੍ਰੀਤ ਸਿੰਘ, ਸੰਦੀਪ ਸਿੰਘ, ਅਰਪਨ ਸਿੰਘ ਅਤੇ ਸਤਨਾਮ ਸਿੰਘ ਉਰਫ਼ ਸੱਤਾ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਅਨੁਸਾਰ ਪੁੱਛਗਿੱਛ ਦੌਰਾਨ ਗੁਰਪ੍ਰੀਤ ਸਿੰਘ ਦੇ ਪਾਕਿਸਤਾਨ ਵਿੱਚ ਬੈਠੇ ਇੱਕ ਵਿਅਕਤੀ ਨਾਲ ਸੋਸ਼ਲ ਮੀਡੀਆ ਰਾਹੀਂ ਸੰਪਰਕ ਦੀ ਗੱਲ ਸਾਹਮਣੇ ਆਈ ਹੈ। ਮੁੱਢਲੀ ਜਾਂਚ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਕਥਿਤ ਤੌਰ ’ਤੇ ਪੈਸਿਆਂ ਦੇ ਬਦਲੇ ਗੋਲੀਬਾਰੀ ਕਰਕੇ ਦਹਿਸ਼ਤ ਪੈਦਾ ਕਰਨ ਲਈ ਕਿਹਾ ਗਿਆ ਸੀ। ਜਾਂਚ ਵਿੱਚ ਇਹ ਗੱਲ ਵੀ ਸਾਹਮਣੇ ਆਈ ਕਿ ਵਾਰਦਾਤ ਲਈ ਵਰਤੇ ਜਾਣ ਵਾਲੇ ਦੋ ਪਿਸਤੌਲ ਫਿਰੋਜ਼ਪੁਰ ਜ਼ਿਲ੍ਹੇ ਦੇ ਇੱਕ ਇਲਾਕੇ ਤੋਂ ਹਾਸਲ ਕੀਤੇ ਗਏ ਸਨ। ਪੁਲਿਸ ਹੁਣ ਹਥਿਆਰਾਂ ਦੀ ਸਪਲਾਈ ਅਤੇ ਸਰਹੱਦ ਪਾਰੋਂ ਹੋਏ ਕਥਿਤ ਸੰਪਰਕ ਦੀਆਂ ਕੜੀਆਂ ਦੀ ਵੀ ਜਾਂਚ ਕਰ ਰਹੀ ਹੈ।
Muktsar Shooting Case Solved 4 Arrested Cross border Conspiracy Suspected
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)