ਬੰਦੀ ਸਿੰਘਾਂ ਦੀ ਰਿਹਾਈ ਲਈ ਆਲਮਗੀਰ ’ਚ ਅਖੰਡ ਪਾਠ ਦੇ ਭੋਗ, ਸਰਕਾਰਾਂ ਨੂੰ ਤੁਰੰਤ ਰਿਹਾਈ ਦੀ ਅਪੀਲ

29/08/2026 | Public Times Bureau | Panjab

ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਵਿਖੇ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸ਼ਰਧਾ ਨਾਲ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਅਰਦਾਸ ਕੀਤੀ।

ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਅਜੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ, ਜਦਕਿ ਭਾਈ ਬਗੇਲ ਸਿੰਘ ਨੇ ਕਥਾ ਰਾਹੀਂ ਬੰਦੀ ਸਿੰਘਾਂ ਦੇ ਇਤਿਹਾਸ ਅਤੇ ਉਨ੍ਹਾਂ ਦੇ ਲੰਮੇ ਸੰਘਰਸ਼ ਬਾਰੇ ਵਿਚਾਰ ਸਾਂਝੇ ਕੀਤੇ। ਸਮਾਗਮ ਨੂੰ ਸੰਬੋਧਨ ਕਰਦਿਆਂ ਐੱਸਜੀਪੀਸੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਹੋ ਰਹੀ ਦੇਰੀ ’ਤੇ ਸਰਕਾਰਾਂ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਲੰਮੇ ਸਮੇਂ ਤੱਕ ਜੇਲ੍ਹਾਂ ਵਿੱਚ ਰੱਖਣਾ ਨਿਆਂ ਅਤੇ ਲੋਕਤੰਤਰ ਨਾਲ ਜੁੜੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਆਲਮਗੀਰ ਨੇ ਦੋਸ਼ ਲਾਇਆ ਕਿ ਇੱਕ ਪਾਸੇ ਗੰਭੀਰ ਅਪਰਾਧਾਂ ਦੇ ਦੋਸ਼ੀਆਂ ਨੂੰ ਰਿਹਾਈ ਜਾਂ ਪੈਰੋਲ ਮਿਲ ਰਹੀ ਹੈ, ਜਦਕਿ ਦੂਜੇ ਪਾਸੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਸਰਕਾਰਾਂ ਵੱਲੋਂ ਫ਼ੈਸਲਾ ਨਹੀਂ ਲਿਆ ਜਾ ਰਿਹਾ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰ ਤੋਂ ਬੰਦੀ ਸਿੰਘਾਂ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਕੀਤੀ।

Akhand Path Bhog Held In Alamgir For Release Of Imprisoned Sikhs Appeal To Governments For Immediate Release


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App