ਧੋਗੜੀ ’ਚ ਵਾਇਰਸ ਇੰਡੈਕਸਿੰਗ ਲੈਬ ਦਾ ਉਦਘਾਟਨ

31/08/2026 | Public Times Bureau | Panjab

ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪਿੰਡ ਧੋਗੜੀ ਵਿਖੇ ਸੈਂਟਰ ਆਫ ਐਕਸੀਲੈਂਸ ਫਾਰ ਪੋਟੈਟੋ ਵਿੱਚ ਸਥਾਪਿਤ ਕੀਤੀ ਗਈ ‘ਵਾਇਰਸ ਇੰਡੈਕਸਿੰਗ ਲੈਬ’ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਲੈਬ ਦੀ ਸਥਾਪਨਾ ਨਾਲ ਆਲੂ ਦੀ ਫ਼ਸਲ ਵਿੱਚ ਵਾਇਰਸ ਸਬੰਧੀ ਜਾਂਚ ਅਤੇ ਬਿਮਾਰੀ ਰਹਿਤ, ਮਿਆਰੀ ਬੀਜ ਤਿਆਰ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਕਿਸਾਨਾਂ ਦੀ ਪੈਦਾਵਾਰ ਵਧਾਉਣ ਵਿੱਚ ਸਹਾਇਤਾ ਮਿਲੇਗੀ।
ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਅਤੇ ਬਾਗਬਾਨੀ ਖੇਤਰ ਨੂੰ ਆਧੁਨਿਕ ਤਕਨੀਕਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਅਤੇ ਵਿਗਿਆਨਕ ਢੰਗਾਂ ਬਾਰੇ ਜਾਗਰੂਕ ਕਰਨਾ ਸਰਕਾਰ ਦੀ ਤਰਜੀਹ ਹੈ।
ਸੈਂਟਰ ਆਫ ਐਕਸੀਲੈਂਸ ਫਾਰ ਪੋਟੈਟੋ ਦੇ ਇੰਚਾਰਜ ਡਾ. ਦਮਨਦੀਪ ਸਿੰਘ ਦੀ ਦੇਖਰੇਖ ਹੇਠ ਸਥਾਪਿਤ ਕੀਤੀ ਗਈ ਇਹ ਲੈਬ ਆਲੂ ਦੀ ਫ਼ਸਲ ਨਾਲ ਸਬੰਧਤ ਵਾਇਰਸ ਦੀ ਪਛਾਣ ਅਤੇ ਗੁਣਵੱਤਾ ਭਰਪੂਰ ਬੀਜ ਉਤਪਾਦਨ ਲਈ ਅਹਿਮ ਭੂਮਿਕਾ ਨਿਭਾਏਗੀ। ਡਾ. ਦਮਨਦੀਪ ਸਿੰਘ ਨੇ ਦੱਸਿਆ ਕਿ ਸੈਂਟਰ ਵੱਲੋਂ ਕਿਸਾਨਾਂ ਨੂੰ ਆਲੂ ਦੀ ਫ਼ਸਲ ਦੀਆਂ ਬਿਮਾਰੀਆਂ ਦੀ ਰੋਕਥਾਮ, ਆਧੁਨਿਕ ਖੇਤੀ ਤਕਨੀਕਾਂ ਅਤੇ ਬੀਜ ਉਤਪਾਦਨ ਸਬੰਧੀ ਵਿਗਿਆਨਕ ਜਾਣਕਾਰੀ ਲਗਾਤਾਰ ਮੁਹੱਈਆ ਕਰਵਾਈ ਜਾ ਰਹੀ ਹੈ।
ਸਮਾਗਮ ਦੌਰਾਨ ਕਿਸਾਨਾਂ ਲਈ ਬਾਗਬਾਨੀ ਅਤੇ ਖੇਤੀਬਾੜੀ ਸਬੰਧੀ ਜਾਣਕਾਰੀ ਵਾਲਾ ਕਿਤਾਬਚਾ ਵੀ ਜਾਰੀ ਕੀਤਾ ਗਿਆ। ਇਸ ਤੋਂ ਇਲਾਵਾ ਘਰਾਂ ਵਿੱਚ ਸਬਜ਼ੀਆਂ ਅਤੇ ਹੋਰ ਪੌਦੇ ਉਗਾਉਣ ਨੂੰ ਉਤਸ਼ਾਹਿਤ ਕਰਨ ਲਈ ‘ਘਰੇਲੂ ਬਗੀਚੀ ਕਿੱਟ’ ਵੀ ਜਾਰੀ ਕੀਤੀ ਗਈ। ਮੁੱਖ ਮਹਿਮਾਨਾਂ ਵੱਲੋਂ ਸੈਂਟਰ ਦੇ ਵਿਹੜੇ ਵਿੱਚ ਪੌਦਾ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਵੀ ਦਿੱਤਾ ਗਿਆ।
ਸਮਾਗਮ ਵਿੱਚ ਅਰਸ਼ਦੀਪ ਸਿੰਘ ਥਿੰਦ (ਆਈ.ਏ.ਐੱਸ.), ਪ੍ਰਿੰਸੀਪਲ ਸਕੱਤਰ, ਬਾਗਬਾਨੀ ਅਤੇ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਪੰਜਾਬ, ਸ੍ਰੀ ਬਲਕਾਰ ਸਿੰਘ, ਹਲਕਾ ਕਰਤਾਰਪੁਰ ਤੋਂ ਇਲਾਵਾ ਬਾਗਬਾਨੀ ਵਿਭਾਗ ਦੇ ਅਧਿਕਾਰੀ, ਕਿਸਾਨ ਅਤੇ ਹੋਰ ਪਤਵੰਤੇ ਹਾਜ਼ਰ ਰਹੇ।
ਡਾ. ਦਮਨਦੀਪ ਸਿੰਘ ਨੇ ਦੱਸਿਆ ਕਿ ਹੁਣ ਤੱਕ ਹਜ਼ਾਰਾਂ ਆਲੂ ਉਤਪਾਦਕ ਸੈਂਟਰ ਦੀਆਂ ਸੇਵਾਵਾਂ ਅਤੇ ਵਿਗਿਆਨਕ ਜਾਣਕਾਰੀ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਾਇਰਸ ਇੰਡੈਕਸਿੰਗ ਲੈਬ ਆਉਣ ਵਾਲੇ ਸਮੇਂ ਵਿੱਚ ਆਲੂ ਉਤਪਾਦਕ ਕਿਸਾਨਾਂ ਲਈ ਹੋਰ ਵੀ ਲਾਹੇਵੰਦ ਸਾਬਤ ਹੋਵੇਗੀ।

Virus Indexing Lab Inaugurated In Dhogri


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App