ਜ਼ਿਲ੍ਹਾ ਖੇਡ ਅਫ਼ਸਰ, ਐੱਸ.ਏ.ਐੱਸ. ਨਗਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਕਰਵਾਈ ਗਈ। ਮੈਰਾਥਨ ਦੀ ਸ਼ੁਰੂਆਤ ਸਪੋਰਟਸ ਕੰਪਲੈਕਸ, ਸੈਕਟਰ-78 ਤੋਂ ਕੀਤੀ ਗਈ, ਜਿਸ ਵਿੱਚ ਲਗਪਗ 700 ਖਿਡਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਮੈਰਾਥਨ ਨੂੰ ਫਲੈਗ ਆਫ਼ ਕਰਨ ਮੌਕੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਇੰਜੀਨੀਅਰ ਪ੍ਰਭਜੋਤ ਕੌਰ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਸਮੇਤ ਜ਼ਿਲ੍ਹੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ।
ਇਸ ਮੌਕੇ ਵਿਸ਼ੇਸ਼ ਮਹਿਮਾਨਾਂ ਨੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਸਰੀਰਕ ਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਅਨੁਸ਼ਾਸਨ, ਸਮਰਪਣ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਉੱਚ ਪੱਧਰੀ ਪ੍ਰਾਪਤੀਆਂ ਕਰਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦਾ ਸੱਦਾ ਦਿੱਤਾ। ਮੈਰਾਥਨ ਵਿੱਚ ਬੱਚਿਆਂ ਅਤੇ ਨੌਜਵਾਨਾਂ ਤੋਂ ਇਲਾਵਾ ਬਜ਼ੁਰਗਾਂ ਨੇ ਵੀ ਉਤਸ਼ਾਹਪੂਰਵਕ ਭਾਗ ਲਿਆ। ਵੱਖ-ਵੱਖ ਉਮਰ ਵਰਗਾਂ ਦੀ ਸ਼ਮੂਲੀਅਤ ਨੇ ਖੇਡਾਂ ਅਤੇ ਸਿਹਤ ਪ੍ਰਤੀ ਲੋਕਾਂ ਵਿੱਚ ਵੱਧ ਰਹੀ ਜਾਗਰੂਕਤਾ ਦਾ ਸੰਦੇਸ਼ ਦਿੱਤਾ।
ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਮੈਰਾਥਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਪ੍ਰਤੀਭਾਗੀਆਂ ਨੂੰ ਟੀ-ਸ਼ਰਟਾਂ ਦਿੱਤੀਆਂ ਗਈਆਂ। ਮੈਰਾਥਨ ਦੀ ਸਮਾਪਤੀ ਉਪਰੰਤ ਭਾਗੀਦਾਰਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਖਿਡਾਰੀਆਂ ਤੇ ਅਧਿਕਾਰੀਆਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ।
Marathon Dedicated To The 650th Birth Anniversary Of Sri Guru Ravidas Ji Around 700 Athletes Participated
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)