ਭਾਜਪਾ ਦਫ਼ਤਰ ਘਿਰਾਓ ’ਤੇ ਗੁਰਦੀਪ ਗੋਸ਼ਾ ਦਾ ‘ਆਪ’ ’ਤੇ ਪਲਟਵਾਰ

01/09/2026 | Public Times Bureau | Panjab

ਭਾਜਪਾ ਦੇ ਸੀਨੀਅਰ ਆਗੂ ਅਤੇ ਮੀਡੀਆ ਪੈਨਲਿਸਟ ਗੁਰਦੀਪ ਸਿੰਘ ਗੋਸ਼ਾ ਨੇ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਪਹੁੰਚੇ ਆਮ ਆਦਮੀ ਪਾਰਟੀ ਦੇ ਆਗੂਆਂ ’ਤੇ ਤਿੱਖਾ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਹੋਣ ਦੇ ਬਾਵਜੂਦ ‘ਆਪ’ ਆਪਣੇ ਪ੍ਰਦਰਸ਼ਨ ਵਿੱਚ ਵੱਡੀ ਭੀੜ ਇਕੱਠੀ ਨਹੀਂ ਕਰ ਸਕੀ ਅਤੇ ਪੰਜਾਬ ਦੇ ਲੋਕ ਹੁਣ ਸਿਆਸੀ ਡਰਾਮੇਬਾਜ਼ੀ ਨੂੰ ਸਮਝ ਚੁੱਕੇ ਹਨ।

ਗੋਸ਼ਾ ਨੇ ‘ਆਪ’ ਲੀਡਰਸ਼ਿਪ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਪਾਰਟੀ ਕਾਂਗਰਸ ਦੇ ਰਾਜ ਦੌਰਾਨ ਸਿੱਖਾਂ ਨਾਲ ਹੋਏ ਜ਼ੁਲਮ ਅਤੇ ਕਤਲੇਆਮ ਨੂੰ ਲੈ ਕੇ ਗੰਭੀਰ ਸੀ ਤਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸਿਆਸੀ ਗੱਠਜੋੜ ਲਈ ਕਾਂਗਰਸ ਨਾਲ ਹੱਥ ਕਿਉਂ ਮਿਲਾਇਆ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਪਹਿਲਾਂ ਆਪਣੇ ਸਿਆਸੀ ਫ਼ੈਸਲਿਆਂ ਬਾਰੇ ਪੰਜਾਬ ਅਤੇ ਸਿੱਖ ਸਮਾਜ ਨੂੰ ਜਵਾਬ ਦੇਣ।

ਭਾਜਪਾ ਆਗੂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਸਿੱਖ ਭਾਈਚਾਰੇ ਨਾਲ ਸਬੰਧਤ ਕੀਤੇ ਗਏ ਕੰਮਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਖੋਲ੍ਹਣ, ਸਿੱਖਾਂ ਨਾਲ ਸਬੰਧਤ ਕਾਲੀ ਸੂਚੀ ਖ਼ਤਮ ਕਰਨ ਲਈ ਕਦਮ ਚੁੱਕਣ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ ਮਨਾਉਣ ਵਰਗੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

ਗੋਸ਼ਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਭਾਵਨਾਤਮਕ ਨਾਅਰਿਆਂ ਦੀ ਬਜਾਏ ਸਰਕਾਰਾਂ ਦੇ ਕੰਮ, ਨੀਤੀਆਂ ਅਤੇ ਸਿਆਸੀ ਕਿਰਦਾਰ ਦੇ ਆਧਾਰ ’ਤੇ ਫ਼ੈਸਲਾ ਕਰਨਗੇ। ਉਨ੍ਹਾਂ ‘ਆਪ’ ਆਗੂਆਂ ਨੂੰ ਭਾਜਪਾ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਨ ਦੀ ਬਜਾਏ ਪੰਜਾਬ ਵਿੱਚ ਕਾਨੂੰਨ-ਵਿਵਸਥਾ, ਨਸ਼ਾ, ਬੇਰੁਜ਼ਗਾਰੀ ਅਤੇ ਵੱਧ ਰਹੇ ਕਰਜ਼ੇ ਵਰਗੇ ਮੁੱਦਿਆਂ ’ਤੇ ਲੋਕਾਂ ਨੂੰ ਜਵਾਬ ਦੇਣ ਲਈ ਕਿਹਾ।

Gurdip Gosha Hits Back At Aap Over The Gherao Of The Bjp Office


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App