ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਹੇਠ ਭਾਜਪਾ ਆਗੂ ਅਰਵਿੰਦ ਮਿਸ਼ਰਾ ਪਾਰਟੀ ਤੋਂ ਬਾਹਰ

02/09/2026 | Public Times Bureau | Panjab

ਭਾਰਤੀ ਜਨਤਾ ਪਾਰਟੀ (ਭਾਜਪਾ) ਜਲੰਧਰ ਸ਼ਹਿਰੀ ਇਕਾਈ ਨੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਹੇਠ ਸੀਨੀਅਰ ਆਗੂ ਅਰਵਿੰਦ ਮਿਸ਼ਰਾ ਨੂੰ ਪਾਰਟੀ ਦੀ ਪ੍ਰਾਥਮਿਕ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਬਰਖ਼ਾਸਤ ਕਰ ਦਿੱਤਾ ਹੈ। ਭਾਜਪਾ ਜਲੰਧਰ ਸ਼ਹਿਰੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਗੋਲਡੀ ਵੱਲੋਂ ਜਾਰੀ ਹੁਕਮਾਂ ਅਨੁਸਾਰ, ਮਿਸ਼ਰਾ ਪਿਛਲੇ ਕੁਝ ਸਮੇਂ ਤੋਂ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ, ਜਿਨ੍ਹਾਂ ਨੂੰ ਪਾਰਟੀ ਦੇ ਅਕਸ ਅਤੇ ਸੰਗਠਨਾਤਮਕ ਅਨੁਸ਼ਾਸਨ ਲਈ ਨੁਕਸਾਨਦੇਹ ਦੱਸਿਆ ਗਿਆ ਹੈ। ਪਾਰਟੀ ਵੱਲੋਂ ਉਨ੍ਹਾਂ ਨੂੰ ਪਹਿਲਾਂ ਵੀ ਚੇਤਾਵਨੀਆਂ ਦਿੱਤੇ ਜਾਣ ਦਾ ਜ਼ਿਕਰ ਕੀਤਾ ਗਿਆ ਹੈ।

ਪਾਰਟੀ ਨੇ ਕਿਹਾ ਕਿ ਅਰਵਿੰਦ ਮਿਸ਼ਰਾ ਦੀਆਂ ਗਤੀਵਿਧੀਆਂ ਭਾਜਪਾ ਦੇ ਸੰਵਿਧਾਨ ਅਤੇ ਸੰਗਠਨ ਦੀ ਮਰਿਆਦਾ ਦੇ ਉਲਟ ਸਨ। ਹਾਈਕਮਾਂਡ ਦੀਆਂ ਹਦਾਇਤਾਂ 'ਤੇ ਉਨ੍ਹਾਂ ਵਿਰੁੱਧ ਇਹ ਸਖ਼ਤ ਕਾਰਵਾਈ ਕੀਤੀ ਗਈ। ਭਾਜਪਾ ਨੇ ਸਪੱਸ਼ਟ ਕੀਤਾ ਹੈ ਕਿ ਬਰਖ਼ਾਸਤਗੀ ਤੋਂ ਬਾਅਦ ਅਰਵਿੰਦ ਮਿਸ਼ਰਾ ਦੇ ਕਿਸੇ ਵੀ ਨਿੱਜੀ ਜਾਂ ਜਨਤਕ ਬਿਆਨ, ਗਤੀਵਿਧੀ ਜਾਂ ਕੰਮ ਨਾਲ ਪਾਰਟੀ ਦਾ ਕੋਈ ਸਬੰਧ ਨਹੀਂ ਹੋਵੇਗਾ। ਪਾਰਟੀ ਸ਼ਹਿਰੀ ਇਕਾਈ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਸੰਗਠਨ ਦੇ ਅਨੁਸ਼ਾਸਨ ਜਾਂ ਪਾਰਟੀ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸੇ ਵੀ ਅਹੁਦੇਦਾਰ ਜਾਂ ਵਰਕਰ ਵਿਰੁੱਧ ਭਵਿੱਖ ਵਿੱਚ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਰਵਿੰਦ ਮਿਸ਼ਰਾ ਵਿਰੁੱਧ ਹੋਈ ਇਸ ਕਾਰਵਾਈ ਤੋਂ ਬਾਅਦ ਜਲੰਧਰ ਭਾਜਪਾ ਦੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਪਾਰਟੀ ਦੇ ਇਸ ਫ਼ੈਸਲੇ ਨਾਲ ਸੰਗਠਨ ਵੱਲੋਂ ਅਨੁਸ਼ਾਸਨ ਨੂੰ ਲੈ ਕੇ ਸਖ਼ਤ ਰੁਖ਼ ਦਾ ਸੰਦੇਸ਼ ਦਿੱਤਾ ਗਿਆ ਹੈ।

Bjp Leader Arvind Mishra Expelled From The Party Over Allegations Of Anti party Activities


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App