ਤਿਹਾੜ ਜੇਲ੍ਹ ਵਿੱਚ ਬੰਦ ਛੇ ਯੂਕਰੇਨੀ ਨਾਗਰਿਕਾਂ ਨੂੰ ਪਰਿਵਾਰਕ ਮੈਂਬਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ‘ਈ-ਮੁਲਾਕਾਤ’ ਦੀ ਸਹੂਲਤ ਨਾ ਮਿਲਣ ਦੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਨੇ ਜੇਲ੍ਹ ਪ੍ਰਸ਼ਾਸਨ ਤੋਂ ਜਵਾਬ ਤਲਬ ਕੀਤਾ ਹੈ। ਅਦਾਲਤ ਨੇ ਪਟੀਸ਼ਨ ’ਤੇ ਨੋਟਿਸ ਜਾਰੀ ਕਰਦਿਆਂ ਪ੍ਰਸ਼ਾਸਨ ਨੂੰ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ। ਇਹ ਛੇ ਵਿਦੇਸ਼ੀ ਨਾਗਰਿਕ ਰਾਸ਼ਟਰੀ ਜਾਂਚ ਏਜੰਸੀ (NIA) ਵੱਲੋਂ ਇੱਕ ਅੱਤਵਾਦ ਨਾਲ ਸਬੰਧਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਤਿਹਾੜ ਜੇਲ੍ਹ ਵਿੱਚ ਬੰਦ ਹਨ।
ਉਨ੍ਹਾਂ ਨੇ ਸਾਂਝੀ ਪਟੀਸ਼ਨ ਰਾਹੀਂ ਜੇਲ੍ਹ ਵਿੱਚ ਰਹਿੰਦਿਆਂ ਆਪਣੇ ਪਰਿਵਾਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸੰਪਰਕ ਕਰਨ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ। ਪਟੀਸ਼ਨਰਾਂ ਨੇ 2022 ਦੇ ਉਸ ਹੁਕਮ ਨੂੰ ਵੀ ਚੁਣੌਤੀ ਦਿੱਤੀ ਹੈ, ਜਿਸ ਤਹਿਤ ਦੇਸ਼ ਵਿਰੁੱਧ ਅੱਤਵਾਦ ਨਾਲ ਸਬੰਧਤ ਅਪਰਾਧਾਂ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਵਿਦੇਸ਼ੀ ਨਾਗਰਿਕਾਂ ਨੂੰ ‘ਈ-ਮੁਲਾਕਾਤ’ ਦੀ ਸਹੂਲਤ ਤੋਂ ਬਾਹਰ ਰੱਖਿਆ ਗਿਆ ਹੈ। ਹਾਈ ਕੋਰਟ ਨੇ ਜੇਲ੍ਹ ਪ੍ਰਸ਼ਾਸਨ ਨੂੰ ਪਟੀਸ਼ਨ ’ਤੇ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 21 ਸਤੰਬਰ ਨੂੰ ਹੋਵੇਗੀ।
Delhi High Court Seeks Response From Prison Administration Regarding The e mulakat video Meeting Of Six Ukrainian Nationals Lodged In Tihar Jail
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)