ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਲਗਾਤਾਰ ਦੋ ਦਿਨ ਗੁਟਕਾ ਸਾਹਿਬ ਦੇ ਫਟੇ ਹੋਏ ਅੰਗ ਮਿਲਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਘਟਨਾ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੇ ਜਾਣ ਦੇ ਬਾਵਜੂਦ ਕਾਰਵਾਈ ਨਾ ਹੋਣ ਕਾਰਨ ਅਗਲੇ ਦਿਨ ਮੁੜ ਬੇਅਦਬੀ ਦੀ ਘਟਨਾ ਵਾਪਰਨ ਦੇ ਦੋਸ਼ ਲਗਾਏ ਜਾ ਰਹੇ ਹਨ। ਮਾਮਲਾ ਉਸ ਵੇਲੇ ਹੋਰ ਗੰਭੀਰ ਹੋ ਗਿਆ ਜਦੋਂ ਸ਼ਹੀਦ ਊਧਮ ਸਿੰਘ ਨਗਰ ਦੇ ਵਸਨੀਕ ਮਨਦੀਪ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਗੁਟਕਾ ਸਾਹਿਬ ਦੇ ਅੰਗ ਨੂੰ ਪਾੜ ਕੇ ਇੱਕ ਔਰਤ ਦੇ ਦੁਪੱਟੇ ਨਾਲ ਬੰਨ੍ਹਣ ਦੀ ਘਟਨਾ ਸਾਹਮਣੇ ਆਈ। ਇਸ ਮਾਮਲੇ ਨੂੰ ਪ੍ਰਮੁੱਖਤਾ ਨਾਲ ਉਜਾਗਰ ਕੀਤੇ ਜਾਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਅਤੇ ਏਸੀਪੀ ਸੁਰਿੰਦਰ ਸਿੰਘ ਵੱਲੋਂ ਆਪਣਾ ਪੱਖ ਰੱਖਿਆ ਗਿਆ।
ਜਾਣਕਾਰੀ ਅਨੁਸਾਰ ਇਸ ਤੋਂ ਇੱਕ ਦਿਨ ਪਹਿਲਾਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਲੰਗਰ ਹਾਲ ਨੇੜੇ ਟਾਟ ਹੇਠਾਂ ਗੁਟਕਾ ਸਾਹਿਬ ਦੇ ਫਟੇ ਹੋਏ ਅੰਗ ਮਿਲੇ ਸਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਗਈ ਸੀ। ਦੋਸ਼ ਹੈ ਕਿ ਇਸ ਮਾਮਲੇ ਵਿੱਚ ਸਮੇਂ ਸਿਰ ਜਾਂਚ ਜਾਂ ਕਾਰਵਾਈ ਨਾ ਹੋਣ ਕਾਰਨ ਅਗਲੇ ਦਿਨ ਮੁੜ ਅਜਿਹੀ ਘਟਨਾ ਵਾਪਰੀ। ਇਸ ਤੋਂ ਇਲਾਵਾ ਦੋਵਾਂ ਘਟਨਾਵਾਂ ਦੌਰਾਨ ਮਿਲੇ ਗੁਟਕਾ ਸਾਹਿਬ ਦੇ ਅੰਗਾਂ ’ਤੇ ਇਤਰਾਜ਼ਯੋਗ ਸ਼ਬਦਾਵਲੀ ਲਿਖੇ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਦੋਵਾਂ ਦਿਨਾਂ ਵਿੱਚ ਮਿਲੇ ਅੰਗਾਂ ’ਤੇ ਲਿਖੀ ਗਈ ਸ਼ਬਦਾਵਲੀ ਦੀ ਲਿਖਾਈ ਕਥਿਤ ਤੌਰ ’ਤੇ ਇੱਕੋ ਵਿਅਕਤੀ ਨਾਲ ਮਿਲਦੀ-ਜੁਲਦੀ ਮੰਨੀ ਜਾ ਰਹੀ ਹੈ। ਇਸ ਪੱਖ ਨੂੰ ਵੀ ਜਾਂਚ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪਹਿਲੀ ਘਟਨਾ ਤੋਂ ਹੀ ਪੁਲਿਸ ਵੱਲੋਂ ਜਾਂਚ ਕੀਤੇ ਜਾਣ ਅਤੇ ਦੋਵਾਂ ਘਟਨਾਵਾਂ ਵਿਚਕਾਰ ਸੰਭਾਵਿਤ ਸਬੰਧ ਦੀ ਜਾਂਚ ਕੀਤੇ ਜਾਣ ’ਤੇ ਸਵਾਲ ਉੱਠ ਰਹੇ ਹਨ।
Incident Of Torn Pages Of Gutka Sahib Found At Sri Harmandir Sahib On Two Consecutive Days Questions Raised Over Police Investigation
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)