ਫਿਰੋਜ਼ਪੁਰ ਦਿਹਾਤੀ ਦੀਆਂ 15 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲੇ ਨਿਯੁਕਤੀ ਪੱਤਰ

05/09/2026 | Public Times Bureau | Panjab

ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ ਵੱਲੋਂ ਬਲਾਕ ਘੱਲ ਖੁਰਦ ਅਤੇ ਬਲਾਕ ਫਿਰੋਜ਼ਪੁਰ ਦੀਆਂ 15 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਨ੍ਹਾਂ ਵਿੱਚ 6 ਆਂਗਣਵਾੜੀ ਵਰਕਰਾਂ ਅਤੇ 9 ਹੈਲਪਰਾਂ ਨੂੰ ਨਿਯੁਕਤੀ ਦਿੱਤੀ ਗਈ। ਵਿਧਾਇਕ ਰਜਨੀਸ਼ ਦਹੀਯਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਸਰਕਾਰ ਦੀਆਂ ਵੱਖ-ਵੱਖ ਸਹੂਲਤਾਂ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਉਨ੍ਹਾਂ ਨਵ-ਨਿਯੁਕਤ ਵਰਕਰਾਂ ਅਤੇ ਹੈਲਪਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਸਰਕਾਰ ਦਾ ਅਹਿਮ ਹਿੱਸਾ ਬਣ ਕੇ ਸਿਹਤ, ਸਮਾਜਿਕ ਅਤੇ ਆਰਥਿਕ ਭਲਾਈ ਨਾਲ ਸਬੰਧਤ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰਨ। ਇਸ ਮੌਕੇ ਸੀਨੀਅਰ ਆਗੂ ਭੁਪਿੰਦਰ ਕੌਰ ਸੰਧੂ, ਬਲਾਕ ਸੰਮਤੀ ਮੈਂਬਰ ਪਰਮਪਾਲ ਸਿੰਘ ਗਿੱਲ, ਪਿੰਡ ਪਿਆਰੇਆਣਾ ਦੇ ਸਰਪੰਚ ਮਨਦੀਪ ਸਿੰਘ, ਸੀਡੀਪੀਓ ਸੁਖਵਿੰਦਰ ਕੌਰ, ਬਲਾਕ ਕੋਆਰਡੀਨੇਟਰ ਆਂਚਲ ਅਰੋੜਾ, ਸੁਪਰਵਾਈਜ਼ਰ ਆਸ਼ਾ ਪਾਲ ਕੌਰ ਸਮੇਤ ਦਰਸ਼ਨ ਕੌਰ, ਰਾਜਵਿੰਦਰ ਕੌਰ, ਗੁਰਵਿੰਦਰ ਸਿੰਘ, ਸੁਖਬੀਰ ਸਿੰਘ ਅਤੇ ਹੋਰ ਹਾਜ਼ਰ ਸਨ।

15 Anganwadi Workers And Helpers From Ferozepur Rural Received Appointment Letters


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App