ਮਰੀਅਮ ਨਵਾਜ਼ ਦਾ ਵੱਡਾ ਬਿਆਨ: ‘ਪੰਜਾਬ ਨੂੰ ਗੁਆਂਢੀ ਦੇਸ਼ਾਂ ਨਾਲੋਂ ਗੁਆਂਢੀ ਸੂਬਿਆਂ ਤੋਂ ਵੱਧ ਖ਼ਤਰਾ’

06/09/2026 | Public Times Bureau | Panjab

ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਸੁਰੱਖਿਆ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਭਾਰਤ ਅਤੇ ਅਫ਼ਗਾਨਿਸਤਾਨ ਵਰਗੇ ਗੁਆਂਢੀ ਦੇਸ਼ਾਂ ਨਾਲੋਂ ਗੁਆਂਢੀ ਸੂਬਿਆਂ ਦੀਆਂ ਸਰਹੱਦਾਂ ਰਾਹੀਂ ਵੱਧ ਸੁਰੱਖਿਆ ਖ਼ਤਰਾ ਹੈ।
ਲਾਹੌਰ ਵਿੱਚ ਇੱਕ ਪ੍ਰੋਗਰਾਮ ਦੌਰਾਨ ਮਰੀਅਮ ਨਵਾਜ਼ ਨੇ ਖ਼ੈਬਰ ਪਖਤੂਨਖਵਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਗੁਆਂਢੀ ਸੂਬਿਆਂ ਦੀਆਂ ਸਰਹੱਦਾਂ ਰਾਹੀਂ ਦਾਖ਼ਲ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ 13 ਕਰੋੜ ਦੀ ਆਬਾਦੀ ਵਾਲੇ ਪੰਜਾਬ ਨੂੰ ਗੁਆਂਢੀ ਦੇਸ਼ਾਂ ਨਾਲੋਂ ਗੁਆਂਢੀ ਸੂਬਿਆਂ ਤੋਂ ਵੱਧ ਖ਼ਤਰਾ ਹੈ।
ਮਰੀਅਮ ਨਵਾਜ਼ ਨੇ ਕਿਹਾ ਕਿ ਖ਼ੈਬਰ ਪਖਤੂਨਖਵਾ ਵੱਲੋਂ ਪੰਜਾਬ ਵਿੱਚ ਅੱਤਵਾਦ ਆਉਂਦਾ ਹੈ ਅਤੇ ਪੰਜਾਬ ਨੂੰ ਦਰਪੇਸ਼ ਸੁਰੱਖਿਆ ਚੁਣੌਤੀਆਂ ਵਿੱਚ ਗੁਆਂਢੀ ਸੂਬਿਆਂ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਇਸ ਸਮੇਂ ਸੁਰੱਖਿਅਤ ਹੈ।
ਮਰੀਅਮ ਨਵਾਜ਼ ਦੇ ਇਸ ਬਿਆਨ ’ਤੇ ਖ਼ੈਬਰ ਪਖਤੂਨਖਵਾ ਵਿੱਚ ਵਿਰੋਧੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਆਗੂ ਅਸਦ ਕੈਸਰ ਨੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਦੀ ਟਿੱਪਣੀ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ।

Maryam nawaz s major statement punjab faces a greater threat from neighboring provinces than from neighboring countries


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App