ਅਰਲੀਭੰਨ ਦੇ ਸਮਾਰਟ ਸਕੂਲ ’ਚ ਅਧਿਆਪਕਾਂ ਦੀ ਘਾਟ, 150+ ਵਿਦਿਆਰਥੀਆਂ ਦੀ ਜ਼ਿੰਮੇਵਾਰੀ 2 ਅਧਿਆਪਿਕਾਵਾਂ ’ਤੇ

06/09/2026 | Public Times Bureau | Panjab

ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਬਲਾਕਾਂ ਦੇ ਕਈ ਸਰਕਾਰੀ ਸਕੂਲ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੀ ਸਮੱਸਿਆ ਨਾਲ ਜੂਝ ਰਹੇ ਹਨ। ਇਸੇ ਦੌਰਾਨ ਡੇਰਾ ਬਾਬਾ ਨਾਨਕ ਸਿੱਖਿਆ ਬਲਾਕ-2 ਦਾ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਰਲੀਭੰਨ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿੱਚ ਮੋਹਰੀ ਹੋਣ ਦੇ ਬਾਵਜੂਦ ਅਧਿਆਪਕਾਂ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ।
ਸਕੂਲ ਵਿੱਚ ਪ੍ਰੀ-ਨਰਸਰੀ ਤੋਂ ਪੰਜਵੀਂ ਜਮਾਤ ਤੱਕ 150 ਤੋਂ ਵੱਧ ਵਿਦਿਆਰਥੀਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਇਸ ਸਮੇਂ ਦੋ ਅਧਿਆਪਿਕਾਵਾਂ ’ਤੇ ਹੈ। ਮੁੱਖ ਅਧਿਆਪਕ ਦੀ ਬਦਲੀ ਅਤੇ ਇੱਕ ਅਧਿਆਪਕ ਦੀ ਹੋਰ ਡਿਊਟੀ ਲੱਗਣ ਕਾਰਨ ਸਕੂਲ ਵਿੱਚ ਕਈ ਅਸਾਮੀਆਂ ਖਾਲੀ ਪਈਆਂ ਹਨ।
ਸਕੂਲ ਇੰਚਾਰਜ ਮਨਪ੍ਰੀਤ ਕੌਰ ਮੁਤਾਬਕ, ਉਹ ਪਿਛਲੇ 18 ਸਾਲਾਂ ਤੋਂ ਸਕੂਲ ਵਿੱਚ ਅੰਗਰੇਜ਼ੀ ਮਾਧਿਅਮ ਰਾਹੀਂ ਸਿੱਖਿਆ ਨੂੰ ਉਤਸ਼ਾਹਿਤ ਕਰ ਰਹੇ ਹਨ। ਸਕੂਲ ਦੇ ਕਈ ਵਿਦਿਆਰਥੀ ਨਵੋਦਿਆ ਵਿਦਿਆਲਾ ਵਿੱਚ ਚੁਣੇ ਜਾ ਚੁੱਕੇ ਹਨ ਅਤੇ ਇੱਥੋਂ ਮੁੱਢਲੀ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਅੱਜ ਵੱਖ-ਵੱਖ ਖੇਤਰਾਂ ਵਿੱਚ ਉੱਚ ਸਿੱਖਿਆ ਪ੍ਰਾਪਤ ਕਰ ਰਹੇ ਹਨ।

ਅਧਿਆਪਕਾਂ ਦੀ ਘਾਟ ਦੇ ਬਾਵਜੂਦ ਸਕੂਲ ਨੂੰ ਬਿਹਤਰ ਬਣਾਉਣ ਲਈ ਅਧਿਆਪਕ ਆਪਣੀ ਤਨਖਾਹ ਵਿੱਚੋਂ ਹਰ ਮਹੀਨੇ ਦਸਵੰਧ ਕੱਢ ਰਹੇ ਹਨ। ਸਕੂਲ ਵਿੱਚ ਸਮਾਰਟ ਕਲਾਸਾਂ, ਪ੍ਰੋਜੈਕਟਰ, ਲਾਇਬ੍ਰੇਰੀ, ਆਰਾਮਦਾਇਕ ਡੈਸਕ, ਪੀਣ ਵਾਲੇ ਸ਼ੁੱਧ ਪਾਣੀ ਦੀ ਸਹੂਲਤ, ਏਸੀ ਕੂਲਰ, ਬੱਚਿਆਂ ਲਈ ਫਰਿੱਜ ਅਤੇ ਸੁੰਦਰ ਗਾਰਡਨ ਸਮੇਤ ਕਈ ਸਹੂਲਤਾਂ ਉਪਲਬਧ ਹਨ।

ਇੰਚਾਰਜ ਮਨਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਨੂੰ ਸਿੱਖਿਆ ਅਤੇ ਖੇਡਾਂ ਵਿੱਚ ਵਧੀਆ ਕਾਰਗੁਜ਼ਾਰੀ ਲਈ ਬਲਾਕ ਪੱਧਰ ’ਤੇ ਪਹਿਲਾ ਸਥਾਨ ਮਿਲਿਆ ਹੈ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਵੀ ਸਕੂਲ ਦਾ ਸਨਮਾਨ ਕੀਤਾ ਜਾ ਚੁੱਕਾ ਹੈ। ਪਿੰਡ ਵਾਸੀਆਂ ਨੇ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਸਕੂਲ ਦੀਆਂ ਖਾਲੀ ਅਸਾਮੀਆਂ ਤੁਰੰਤ ਭਰਨ ਦੀ ਮੰਗ ਕੀਤੀ ਹੈ।

ਉੱਧਰ, ਡੇਰਾ ਬਾਬਾ ਨਾਨਕ ਸਿੱਖਿਆ ਬਲਾਕ ਦੇ ਬੀਪੀਈਓ ਸੁਦੇਸ਼ ਖੰਨਾ ਨੇ ਕਿਹਾ ਕਿ ਅਰਲੀਭੰਨ ਸਕੂਲ ਪੜ੍ਹਾਈ ਅਤੇ ਖੇਡਾਂ ਪੱਖੋਂ ਬਲਾਕ ਦਾ ਮੋਹਰੀ ਸਕੂਲ ਹੈ। ਉਨ੍ਹਾਂ ਦੱਸਿਆ ਕਿ ਹੈੱਡ ਟੀਚਰ, ਈਟੀਟੀ ਅਤੇ ਪ੍ਰੀ-ਨਰਸਰੀ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਬਾਰੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਅਧਿਆਪਕਾਂ ਦੀਆਂ ਤਰੱਕੀਆਂ ਤੋਂ ਬਾਅਦ ਖਾਲੀ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਦੀ ਉਮੀਦ ਹੈ।


Shortage Of Teachers At Arlibhan Smart School Two Female Teachers Responsible For Over 150 Students


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App