ਘਾਟਮਪੁਰ ਥਾਣਾ ਖੇਤਰ ਦੇ ਹਿਰਨੀ ਪਿੰਡ ਵਿੱਚ ਅਚਾਨਕ ਇੱਕ ਕੱਚਾ ਮਕਾਨ ਭਰਭਰਾ ਕੇ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ, ਜਦਕਿ 19 ਸਾਲਾ ਲੜਕੀ ਗੰਭੀਰ ਜ਼ਖ਼ਮੀ ਹੋ ਗਈ। ਹਾਦਸੇ ਸਮੇਂ ਪਰਿਵਾਰ ਦੇ ਪੰਜ ਮੈਂਬਰ ਮਕਾਨ ਦੇ ਅੰਦਰ ਮੌਜੂਦ ਸਨ ਅਤੇ ਮਲਬੇ ਹੇਠਾਂ ਦੱਬ ਗਏ। ਸਥਾਨਕ ਪਿੰਡ ਵਾਸੀਆਂ ਅਤੇ ਬਚਾਅ ਟੀਮ ਦੀ ਮਦਦ ਨਾਲ ਪੰਜਾਂ ਨੂੰ ਮਲਬੇ ਵਿੱਚੋਂ ਬਾਹਰ ਕੱਢ ਕੇ ਪਤਾਰਾ ਕਮਿਊਨਿਟੀ ਹੈਲਥ ਸੈਂਟਰ (ਸੀਐੱਚਸੀ) ਪਹੁੰਚਾਇਆ ਗਿਆ। ਉੱਥੇ ਡਾਕਟਰਾਂ ਨੇ ਮੁਕੇਸ਼ (45), ਮਾਇਆ (16), ਨੀਤੂ (12) ਅਤੇ ਪੱਲਵੀ (7) ਨੂੰ ਮ੍ਰਿਤਕ ਐਲਾਨ ਦਿੱਤਾ।
ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਈ ਕਾਜਲ (19) ਨੂੰ ਮੁੱਢਲਾ ਇਲਾਜ ਦੇਣ ਤੋਂ ਬਾਅਦ ਕਾਨਪੁਰ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਉੱਧਰ, ਪਿੰਡ ਵਾਸੀਆਂ ਨੇ ਪਤਾਰਾ ਸੀਐੱਚਸੀ ਦੀ ਐਮਰਜੈਂਸੀ ਵਿੱਚ ਕਥਿਤ ਲਾਪਰਵਾਹੀ ਦੇ ਦੋਸ਼ ਲਗਾਏ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਹਾਦਸੇ ਵਿੱਚ ਜ਼ਖ਼ਮੀ ਸਾਰੇ ਪੰਜ ਲੋਕਾਂ ਨੂੰ ਜ਼ਿੰਦਾ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ, ਪਰ ਕਰੀਬ ਇੱਕ ਘੰਟੇ ਤੱਕ ਐਮਰਜੈਂਸੀ ਵਿੱਚ ਕੋਈ ਡਾਕਟਰ ਮੌਜੂਦ ਨਹੀਂ ਸੀ। ਪਿੰਡ ਵਾਸੀਆਂ ਮੁਤਾਬਕ ਵਾਰਡ ਬੁਆਏ ਵੱਲੋਂ ਇਲਾਜ ਦੀ ਕੋਸ਼ਿਸ਼ ਕੀਤੀ ਗਈ। ਪਿੰਡ ਵਾਸੀਆਂ ਨੇ ਇਹ ਵੀ ਦਾਅਵਾ ਕੀਤਾ ਕਿ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਡਾਕਟਰ ਹਸਪਤਾਲ ਪਹੁੰਚੇ ਅਤੇ ਕਥਿਤ ਤੌਰ ’ਤੇ ਬਾਊਂਡਰੀ ਟੱਪ ਕੇ ਅੰਦਰ ਦਾਖ਼ਲ ਹੋਏ। ਹਾਦਸੇ ਅਤੇ ਹਸਪਤਾਲ ਵਿੱਚ ਇਲਾਜ ਸਬੰਧੀ ਲੱਗੇ ਦੋਸ਼ਾਂ ਦੀ ਪੂਰੀ ਜਾਣਕਾਰੀ ਅਧਿਕਾਰਤ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।
Four Members Of The Same Family Die After Mud House Collapses 19 year old Girl Critically Injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)