ਮੋਹਾਲੀ ਜ਼ਮੀਨ ਘੁਟਾਲਾ: ਅਨੁਰਾਗ ਵਰਮਾ ਅੱਜ ED ਸਾਹਮਣੇ ਹੋਣਗੇ ਪੇਸ਼, 348 ਕਰੋੜ ਦੇ ਮਾਮਲੇ ’ਚ ਪੁੱਛਗਿੱਛ

07/09/2026 | Public Times Bureau | Panjab

ਮੋਹਾਲੀ ਦੇ ਬਹੁ-ਚਰਚਿਤ ਜ਼ਮੀਨ ਘੁਟਾਲੇ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਤੇ ਮੌਜੂਦਾ ਵਧੀਕ ਮੁੱਖ ਸਕੱਤਰ (ਮਾਲ ਵਿਭਾਗ) ਅਨੁਰਾਗ ਵਰਮਾ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਜਲੰਧਰ ਸਥਿਤ ਖੇਤਰੀ ਦਫ਼ਤਰ ਵਿੱਚ ਪੇਸ਼ ਹੋਣਗੇ। ED ਨੇ ਉਨ੍ਹਾਂ ਨੂੰ 7 ਸਤੰਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਵਰਮਾ ਨੂੰ ਇਸ ਤੋਂ ਪਹਿਲਾਂ 31 ਅਗਸਤ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ, ਪਰ ਉਹ ਉਸ ਦਿਨ ਪੇਸ਼ ਨਹੀਂ ਹੋ ਸਕੇ। ਉਨ੍ਹਾਂ ਨੇ ਸਰਕਾਰੀ ਦਸਤਾਵੇਜ਼ ਅਤੇ ਰਿਕਾਰਡ ਇਕੱਠੇ ਕਰਨ ਲਈ ਹੋਰ ਸਮਾਂ ਮੰਗਿਆ ਸੀ, ਜਿਸ ਤੋਂ ਬਾਅਦ ED ਨੇ ਉਨ੍ਹਾਂ ਨੂੰ 7 ਸਤੰਬਰ ਦੀ ਨਵੀਂ ਤਾਰੀਖ ਦਿੱਤੀ।

348 ਕਰੋੜ ਦੇ ਮਾਮਲੇ ਦੀ ਜਾਂਚ ED ਦੀ ਜਾਂਚ ਮੋਹਾਲੀ ਦੇ ‘ਸਨਟੈਕ ਸਿਟੀ’ ਅਤੇ ‘ਐਲਟਸ ਸਪੇਸ ਬਿਲਡਰਜ਼ ਪ੍ਰਾਈਵੇਟ ਲਿਮਟਿਡ’ ਨਾਲ ਜੁੜੇ ਰੀਅਲ ਅਸਟੇਟ ਪ੍ਰੋਜੈਕਟਾਂ ਵਿੱਚ ਕਥਿਤ ਬੇਨਿਯਮੀਆਂ ਅਤੇ ਕਰੀਬ 348 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ’ਤੇ ਕੇਂਦਰਿਤ ਹੈ। ਜਿਸ ਦੌਰਾਨ ਕਥਿਤ ਬੇਨਿਯਮੀਆਂ ਹੋਣ ਦੇ ਦੋਸ਼ ਹਨ, ਉਸ ਸਮੇਂ ਅਨੁਰਾਗ ਵਰਮਾ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਮੁਖੀ ਵਜੋਂ ਸੇਵਾਵਾਂ ਨਿਭਾ ਰਹੇ ਸਨ। ਇਸੇ ਕਾਰਨ ਉਨ੍ਹਾਂ ਦੇ ਕਾਰਜਕਾਲ ਦੌਰਾਨ ਲਏ ਗਏ ਪ੍ਰਸ਼ਾਸਨਿਕ ਫੈਸਲੇ ਅਤੇ ਸਰਕਾਰੀ ਫਾਈਲਾਂ ਜਾਂਚ ਦੇ ਦਾਇਰੇ ਵਿੱਚ ਹਨ।

ਅਫ਼ਸਰਸ਼ਾਹੀ ਦੀ ਭੂਮਿਕਾ ’ਤੇ ਵੀ ਨਜ਼ਰ ED ਵੱਲੋਂ ਇਹ ਪੜਤਾਲ ਕੀਤੀ ਜਾ ਰਹੀ ਹੈ ਕਿ ਨਿੱਜੀ ਬਿਲਡਰਾਂ ਨੂੰ ਕਥਿਤ ਲਾਭ ਪਹੁੰਚਾਉਣ ਲਈ ਜ਼ਮੀਨ ਦੀ ਵਰਤੋਂ ਬਦਲਣ ਅਤੇ ਪ੍ਰੋਜੈਕਟਾਂ ਦੇ ਲੇਆਊਟ ਵਿੱਚ ਤਬਦੀਲੀਆਂ ਦੀ ਮਨਜ਼ੂਰੀ ਕਿਵੇਂ ਦਿੱਤੀ ਗਈ। ਇਸ ਤੋਂ ਇਲਾਵਾ, ਕਥਿਤ ਤੌਰ ’ਤੇ ਨਿਯਮਾਂ ਨੂੰ ਨਜ਼ਰਅੰਦਾਜ਼ ਕਰਕੇ ਦਿੱਤੀਆਂ ਮਨਜ਼ੂਰੀਆਂ ਅਤੇ ਇਸ ਪੂਰੀ ਪ੍ਰਕਿਰਿਆ ਵਿੱਚ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅੱਜ ਦੀ ਪੁੱਛਗਿੱਛ ਦੌਰਾਨ ED ਵੱਲੋਂ ਵਰਮਾ ਤੋਂ ਉਨ੍ਹਾਂ ਦੇ ਕਾਰਜਕਾਲ ਨਾਲ ਸਬੰਧਤ ਪ੍ਰਸ਼ਾਸਨਿਕ ਫੈਸਲਿਆਂ, ਸਰਕਾਰੀ ਫਾਈਲਾਂ ਅਤੇ ਪ੍ਰੋਜੈਕਟਾਂ ਨੂੰ ਦਿੱਤੀਆਂ ਮਨਜ਼ੂਰੀਆਂ ਬਾਰੇ ਸਵਾਲ ਕੀਤੇ ਜਾਣ ਦੀ ਸੰਭਾਵਨਾ ਹੈ।

Mohali land scam anurag verma to appear before ed today questioning in 348 crore case


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App