ਬਠਿੰਡਾ ਦੇ ਪਿੰਡ ਭਾਈ ਬਖ਼ਤੌਰ ਵਿੱਚ ਅਜੀਬੋ-ਗਰੀਬ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ ਵੱਲੋਂ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਤੋਂ ਬਾਅਦ ਮ੍ਰਿਤਕ ਦੇ ਸਰੀਰ ਵਿੱਚ ਲੱਗੇ ਦੋਵੇਂ ਨਕਲੀ ਗੋਡੇ ਕੱਢ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਅਨੁਸਾਰ ਪਿੰਡ ਵਾਸੀ 65 ਸਾਲਾ ਉਜਾਗਰ ਸਿੰਘ ਦੀ ਦੋ ਦਿਨ ਪਹਿਲਾਂ ਮੌਤ ਹੋਈ ਸੀ। ਉਨ੍ਹਾਂ ਦੇ ਦੋਵੇਂ ਗੋਡਿਆਂ ਦਾ ਪਹਿਲਾਂ ਆਪਰੇਸ਼ਨ ਹੋ ਚੁੱਕਾ ਸੀ ਅਤੇ ਨਕਲੀ ਗੋਡੇ ਲਗਾਏ ਗਏ ਸਨ। ਪਰਿਵਾਰ ਨੇ ਰੀਤੀ-ਰਿਵਾਜਾਂ ਅਨੁਸਾਰ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕੀਤਾ।
ਅਗਲੇ ਦਿਨ ਜਦੋਂ ਪਰਿਵਾਰਕ ਮੈਂਬਰ ਅਸਥੀਆਂ ਚੁਗਣ ਲਈ ਸ਼ਮਸ਼ਾਨਘਾਟ ਪਹੁੰਚੇ ਤਾਂ ਉਨ੍ਹਾਂ ਨੂੰ ਮ੍ਰਿਤਕ ਦੇ ਸਰੀਰ ਵਿੱਚ ਲੱਗੇ ਦੋਵੇਂ ਨਕਲੀ ਗੋਡੇ ਗਾਇਬ ਮਿਲੇ। ਇਸ ਦੌਰਾਨ ਕਿਸੇ ਵਿਅਕਤੀ ਨੇ ਪਰਿਵਾਰ ਨੂੰ ਦੱਸਿਆ ਕਿ ਇੱਕ ਨੌਜਵਾਨ ਸ਼ਮਸ਼ਾਨਘਾਟ ਵਿੱਚ ਮ੍ਰਿਤਕ ਦੇ ਫੁੱਲਾਂ ਕੋਲ ਫਰੋਲਾ-ਫਰਾਲੀ ਕਰ ਰਿਹਾ ਸੀ।
ਸ਼ੱਕ ਦੇ ਆਧਾਰ ’ਤੇ ਪਰਿਵਾਰਕ ਮੈਂਬਰਾਂ ਨੇ ਆਸ-ਪਾਸ ਭਾਲ ਕੀਤੀ। ਇਸ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਕਥਿਤ ਤੌਰ ’ਤੇ ਨਕਲੀ ਗੋਡਿਆਂ ਸਮੇਤ ਉੱਥੋਂ ਨਿਕਲਣ ਦੀ ਕੋਸ਼ਿਸ਼ ਕਰਦਿਆਂ ਕਾਬੂ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਸ ਕੋਲੋਂ ਦੋਵੇਂ ਨਕਲੀ ਗੋਡੇ ਵੀ ਬਰਾਮਦ ਕਰ ਲਏ ਗਏ। ਘਟਨਾ ਤੋਂ ਬਾਅਦ ਪਿੰਡ ਵਿੱਚ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪਿੰਡ ਵਾਸੀਆਂ ਵੱਲੋਂ ਘਟਨਾ ਸਬੰਧੀ ਜਾਣਕਾਰੀ ਦਿੰਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।
Shocking Incident In Bathinda Man Removes And Takes Away Deceased s Artificial Knees After The Funeral
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)