ਪਟਿਆਲਾ ਪੁਲਿਸ ਵੱਲੋਂ ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲ ਤੇ 25 ਰੌਂਦ ਬਰਾਮਦ

07/09/2026 | Public Times Bureau | Panjab

ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਹਥਿਆਰ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਨ ਵਾਲੇ ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਸੀ.ਆਈ.ਏ. ਪਟਿਆਲਾ ਦੀ ਟੀਮ ਨੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 7 ਪਿਸਤੌਲ ਅਤੇ 25 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਮਨਦੀਪ ਸਿੰਘ ਉਰਫ਼ ਫ਼ੌਜੀ ਵਾਸੀ ਤਲਵੰਡੀ ਬਾਧਾ, ਬਰਨਾਲਾ ਅਤੇ ਗੁਰਦੀਪ ਸਿੰਘ ਉਰਫ਼ ਰੇਸ਼ਮ ਵਾਸੀ ਜੰਗੀਆਣਾ, ਬਰਨਾਲਾ ਵਜੋਂ ਹੋਈ ਹੈ। ਪੁਲਿਸ ਮੁਤਾਬਕ ਮਨਦੀਪ ਸਿੰਘ ਹਥਿਆਰਬੰਦ ਸੀਮਾ ਬਲ ਦੀ 50ਵੀਂ ਬਟਾਲੀਅਨ ਵਿੱਚ ਤਾਇਨਾਤ ਹੈ ਅਤੇ ਪਿਛਲੇ ਤਿੰਨ ਸਾਲਾਂ ਤੋਂ ਨੇਪਾਲ ਸਰਹੱਦ ’ਤੇ ਡਿਊਟੀ ਕਰ ਰਿਹਾ ਹੈ। ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ ਅਨੁਸਾਰ, ਸੀ.ਆਈ.ਏ. ਇੰਚਾਰਜ ਇੰਸਪੈਕਟਰ ਸਿਮਰਨ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਪੁਲਿਸ ਟੀਮ ਬਾਦਸ਼ਾਹਪੁਰ ਇਲਾਕੇ ਵਿੱਚ ਮੌਜੂਦ ਸੀ।

ਗੁਪਤ ਸੂਚਨਾ ਦੇ ਆਧਾਰ ’ਤੇ ਪਟਿਆਲਾ-ਸੰਗਰੂਰ ਰੋਡ ਨੇੜੇ ਪਿੰਡ ਵਜੀਦਪੁਰ ਤੋਂ ਦੋਵਾਂ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ .30 ਬੋਰ ਦਾ ਇੱਕ ਅਤੇ .32 ਬੋਰ ਦੇ ਛੇ ਪਿਸਤੌਲ ਬਰਾਮਦ ਹੋਏ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਨਦੀਪ ਸਿੰਘ ਛੁੱਟੀ ਦੌਰਾਨ ਮੱਧ ਪ੍ਰਦੇਸ਼ ਦੇ ਅਸਲਾ ਸਪਲਾਇਰਾਂ ਤੋਂ ਨਾਜਾਇਜ਼ ਹਥਿਆਰ ਖਰੀਦ ਕੇ ਪੰਜਾਬ ਵਿੱਚ ਅਪਰਾਧੀਆਂ ਨੂੰ ਮਹਿੰਗੇ ਭਾਅ ’ਤੇ ਸਪਲਾਈ ਕਰਦਾ ਸੀ। ਪੁਲਿਸ ਮੁਤਾਬਕ ਦੋਵੇਂ ਮੁਲਜ਼ਮ ਪਹਿਲਾਂ ਵੀ ਅਸਲਾ ਐਕਟ, ਲੁੱਟ-ਖੋਹ ਅਤੇ ਲੜਾਈ-ਝਗੜੇ ਦੇ ਮਾਮਲਿਆਂ ਵਿੱਚ ਜੇਲ੍ਹ ਜਾ ਚੁੱਕੇ ਹਨ ਅਤੇ ਜੇਲ੍ਹ ਦੌਰਾਨ ਹੋਰ ਅਪਰਾਧੀਆਂ ਅਤੇ ਵਿਦੇਸ਼ ਬੈਠੇ ਗੈਂਗਸਟਰਾਂ ਦੇ ਸੰਪਰਕ ਵਿੱਚ ਆਏ। ਇਸ ਸਬੰਧੀ ਥਾਣਾ ਪਾਸਿਆਣਾ ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ। ਪੁਲਿਸ ਵੱਲੋਂ ਹੁਣ ਹਥਿਆਰਾਂ ਦੀ ਸਪਲਾਈ ਚੇਨ ਅਤੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ।

Patiala Police Bust Inter state Arms Smuggling Gang 7 Pistols And 25 Rounds Recovered


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App