ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਅਤੇ ਸੜਕਾਂ ’ਤੇ ਲੱਗੀਆਂ ਰੇਹੜੀ-ਫੜ੍ਹੀਆਂ ਖ਼ਿਲਾਫ਼ ਨਗਰ ਕੌਂਸਲ ਫਿਲੌਰ ਵੱਲੋਂ ਕਾਰਵਾਈ ਕੀਤੀ ਗਈ। ਸੈਨੇਟਰੀ ਇੰਸਪੈਕਟਰ ਦੀਪ ਮਾਲਾ ਦੀ ਅਗਵਾਈ ਹੇਠ ਟੀਮ ਨੇ ਵੱਖ-ਵੱਖ ਇਲਾਕਿਆਂ ਵਿੱਚ ਜਾਂਚ ਕਰਕੇ ਸਰਕਾਰੀ ਥਾਵਾਂ ’ਤੇ ਕੀਤੇ ਕਬਜ਼ੇ ਹਟਾਏ ਅਤੇ ਜਨਤਕ ਰਸਤਿਆਂ ’ਤੇ ਲੱਗੀਆਂ ਰੇਹੜੀਆਂ ਜ਼ਬਤ ਕੀਤੀਆਂ। ਸੈਨੇਟਰੀ ਇੰਸਪੈਕਟਰ ਦੀਪ ਮਾਲਾ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਤੇ ਲੋਕਾਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਇਹ ਮੁਹਿੰਮ ਚਲਾਈ ਗਈ ਹੈ। ਇਸ ਦਾ ਮੁੱਖ ਮਕਸਦ ਸ਼ਹਿਰ ਦੀ ਟਰੈਫਿਕ ਵਿਵਸਥਾ ਸੁਚਾਰੂ ਬਣਾਉਣਾ ਅਤੇ ਲੋਕਾਂ ਲਈ ਰਸਤੇ ਖੁੱਲ੍ਹੇ ਰੱਖਣਾ ਹੈ।
ਕਾਰਵਾਈ ਦੌਰਾਨ ਦੁਕਾਨਾਂ ਦਾ ਸਾਮਾਨ ਬਾਹਰ ਕੱਢ ਕੇ ਸਰਕਾਰੀ ਥਾਵਾਂ ’ਤੇ ਰੱਖਣ ਵਾਲੇ ਦੁਕਾਨਦਾਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਨੂੰ ਦੁਕਾਨ ਦੀ ਹੱਦ ਅੰਦਰ ਹੀ ਸਾਮਾਨ ਰੱਖਣ ਅਤੇ ਰਸਤੇ ਵਿੱਚ ਕਬਜ਼ਾ ਨਾ ਕਰਨ ਲਈ ਕਿਹਾ ਗਿਆ। ਇਸ ਦੇ ਨਾਲ ਹੀ ਸੜਕਾਂ ਅਤੇ ਜਨਤਕ ਥਾਵਾਂ ’ਤੇ ਰੇਹੜੀਆਂ ਲਗਾ ਕੇ ਆਵਾਜਾਈ ਵਿੱਚ ਰੁਕਾਵਟ ਪੈਦਾ ਕਰਨ ਵਾਲਿਆਂ ਦੀਆਂ ਰੇਹੜੀਆਂ ਵੀ ਜ਼ਬਤ ਕੀਤੀਆਂ ਗਈਆਂ। ਨਗਰ ਕੌਂਸਲ ਨੇ ਚਿਤਾਵਨੀ ਦਿੱਤੀ ਕਿ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਚਲਾਨ ਅਤੇ ਹੋਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।
Municipal Council Takes Major Action Against Illegal Encroachments In Phillaur Street Vendors Seized
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)