ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਦੇ ਪੰਜਾਬ ਭਰ ਦੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸੂਬਾ ਪੱਧਰੀ ਸਮੂਹਿਕ ਛੁੱਟੀ ’ਤੇ ਰਹਿਣਗੇ। ਇਸ ਦੌਰਾਨ ਕਰਮਚਾਰੀ ਪਟਿਆਲਾ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। ਯੂਨੀਅਨ ਦਾ ਦਾਅਵਾ ਹੈ ਕਿ ਇਸ ਮਹਾ ਰੈਲੀ ਵਿੱਚ ਕਰੀਬ 5,000 ਤੋਂ 5,500 ਕਰਮਚਾਰੀ ਸ਼ਾਮਲ ਹੋਣਗੇ। ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਦੀ ਪ੍ਰਧਾਨ ਡਾ. ਪੰਖੁੜੀ ਨੇ ਦੱਸਿਆ ਕਿ ਸਿਹਤ ਮੰਤਰੀ ਨਾਲ ਹੋਈ ਬੈਠਕ ਬੇਨਤੀਜਾ ਰਹੀ। ਉਨ੍ਹਾਂ ਕਿਹਾ ਕਿ ਵਾਰ-ਵਾਰ ਗੱਲਬਾਤ ਦੇ ਬਾਵਜੂਦ ਕਰਮਚਾਰੀਆਂ ਦੀਆਂ ਮੰਗਾਂ ’ਤੇ ਸਰਕਾਰ ਵੱਲੋਂ ਕੋਈ ਹਾਂਪੱਖੀ ਜਵਾਬ ਨਹੀਂ ਮਿਲਿਆ। ਕਰਮਚਾਰੀਆਂ ਦੀ ਮੁੱਖ ਮੰਗ ਤਨਖਾਹਾਂ ਵਿੱਚ ਵਾਧਾ ਅਤੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ। ਯੂਨੀਅਨ ਨੇ ਦੋਸ਼ ਲਾਇਆ ਹੈ ਕਿ ਮੀਟਿੰਗ ਦੌਰਾਨ ਸਿਹਤ ਮੰਤਰੀ ਵੱਲੋਂ ਯੂਨੀਅਨ ਆਗੂਆਂ ਸਮੇਤ ਐੱਨ.ਐੱਚ.ਐੱਮ. ਕਰਮਚਾਰੀਆਂ ਨੂੰ ਨੌਕਰੀ ਤੋਂ ਹਟਾਉਣ ਅਤੇ ਉਨ੍ਹਾਂ ਦੀ ਥਾਂ ਆਊਟਸੋਰਸ ਸਟਾਫ਼ ਰੱਖਣ ਦੀ ਧਮਕੀ ਦਿੱਤੀ ਗਈ।
ਯੂਨੀਅਨ ਨੇ ਇਸ ਰਵੱਈਏ ’ਤੇ ਸਖ਼ਤ ਰੋਸ ਜਤਾਉਂਦਿਆਂ ਸਰਕਾਰ ਨੂੰ ਤੁਰੰਤ ਮਸਲਾ ਹੱਲ ਕਰਨ ਦੀ ਅਪੀਲ ਕੀਤੀ ਹੈ। ਪ੍ਰੋਗਰਾਮ ਤਹਿਤ ਕਰਮਚਾਰੀ ਪਹਿਲਾਂ ਸਿਹਤ ਮੰਤਰੀ ਦੀ ਰਿਹਾਇਸ਼ ਨੇੜੇ ਪੁੱਡਾ ਗਰਾਊਂਡ ਵਿੱਚ ਵਿਸ਼ਾਲ ਧਰਨਾ ਦੇਣਗੇ। ਇਸ ਤੋਂ ਬਾਅਦ ਮਾਰਚ ਕਰਦੇ ਹੋਏ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਯੋਜਨਾ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਤਨਖਾਹ ਵਾਧੇ ਦੀ ਮੰਗ ’ਤੇ ਤੁਰੰਤ ਫੈਸਲਾ ਨਾ ਲਿਆ ਤਾਂ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪੱਕਾ ਧਰਨਾ ਸ਼ੁਰੂ ਕੀਤਾ ਜਾ ਸਕਦਾ ਹੈ। ਐੱਨ.ਐੱਚ.ਐੱਮ. ਕਰਮਚਾਰੀਆਂ ਦੇ ਸਮੂਹਿਕ ਛੁੱਟੀ ’ਤੇ ਜਾਣ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਯੂਨੀਅਨ ਮੁਤਾਬਕ ਨੈਸ਼ਨਲ ਹੈਲਥ ਪ੍ਰੋਗਰਾਮਾਂ ਦੀ ਰਿਪੋਰਟਿੰਗ, ਟੀਕਾਕਰਨ ਅਤੇ ਹੋਰ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਸਰਕਾਰੀ ਸਿਹਤ ਕੇਂਦਰਾਂ ਵਿੱਚ ਆਉਣ ਵਾਲੇ ਕਰੀਬ 3,000 ਮਰੀਜ਼ਾਂ ਨੂੰ ਇਲਾਜ ਲਈ ਆਮ ਆਦਮੀ ਕਲੀਨਿਕਾਂ, ਅਰੋਗਿਆ ਕੇਂਦਰਾਂ ਜਾਂ ਸਿਵਲ ਹਸਪਤਾਲਾਂ ਦਾ ਰੁਖ ਕਰਨਾ ਪੈ ਸਕਦਾ ਹੈ।
Nhm Employees Will Lay Siege To The Health Minister s Residence In Patiala Today To Press For A Salary Hike
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)