ਡਗਸ਼ਾਈ ਪਬਲਿਕ ਸਕੂਲ ਦੇ ਹੋਸਟਲ ’ਚ ਨੌਵੀਂ ਜਮਾਤ ਦੇ ਵਿਦਿਆਰਥੀ ਨਾਲ ਰੈਗਿੰਗ, 5 ਨਾਬਾਲਗਾਂ ’ਤੇ ਕੇਸ

08/09/2026 | Public Times Bureau | Panjab

ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਸਥਿਤ ਡਗਸ਼ਾਈ ਪਬਲਿਕ ਸਕੂਲ ਦੇ ਹੋਸਟਲ ਵਿੱਚ ਨੌਵੀਂ ਜਮਾਤ ਦੇ ਵਿਦਿਆਰਥੀ ਨਾਲ ਰੈਗਿੰਗ, ਮਾਰਕੁੱਟ ਅਤੇ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮਾਮਲੇ ਵਿੱਚ ਪੰਜ ਨਾਬਾਲਗ ਸੀਨੀਅਰ ਵਿਦਿਆਰਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਘਟਨਾ ਸਾਹਮਣੇ ਆਉਣ ਤੋਂ ਬਾਅਦ ਸਕੂਲ ਪ੍ਰਬੰਧਨ ਨੇ ਪੰਜੋਂ ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਸਕੂਲ ਦੇ ਪ੍ਰਿੰਸੀਪਲ ਤਜਿੰਦਰਜੀਤ ਸਿੰਘ ਨੇ ਕਿਹਾ ਕਿ ਦੋਵਾਂ ਧਿਰਾਂ ਦੀ ਗੱਲ ਸੁਣਨ ਤੋਂ ਬਾਅਦ ਮਾਮਲੇ ਵਿੱਚ ਸਖ਼ਤ ਫ਼ੈਸਲਾ ਲਿਆ ਜਾਵੇਗਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਵਿਦਿਆਰਥੀ ਅਤੇ ਮਾਮਲੇ ਵਿੱਚ ਨਾਮਜ਼ਦ ਪੰਜੋਂ ਨਾਬਾਲਗ ਵਿਦਿਆਰਥੀ ਪੰਜਾਬ ਨਾਲ ਸਬੰਧਤ ਹਨ। ਸਕੂਲ ਪ੍ਰਬੰਧਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਦਿਆਰਥੀਆਂ ਖ਼ਿਲਾਫ਼ ਮੁਅੱਤਲੀ ਦੀ ਕਾਰਵਾਈ ਕੀਤੀ ਹੈ, ਜਦਕਿ ਪੁਲਿਸ ਵੱਲੋਂ ਘਟਨਾ ਨਾਲ ਜੁੜੇ ਤੱਥਾਂ ਅਤੇ ਸ਼ਿਕਾਇਤ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Ragging Of Class 9 Student At Dagshai Public School Hostel Case Registered Against 5 Minors


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App