ਮੋਹਨਜੀਤ ਸਿੰਘ ਨਾਲ ਕਥਿਤ ਪੁਲਿਸ ਤਸ਼ੱਦਦ ਮਾਮਲਾ: ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅੱਜ ਪਟਿਆਲਾ ’ਚ ਲੈਣਗੇ ਜਾਇਜ਼ਾ

08/09/2026 | Public Times Bureau | Panjab

ਪਿੰਡ ਸ਼ੇਰੋਂ ਦੇ ਮੋਹਨਜੀਤ ਸਿੰਘ ਨਾਲ ਕਥਿਤ ਪੁਲਿਸ ਤਸ਼ੱਦਦ ਦੇ ਮਾਮਲੇ ਨੂੰ ਲੈ ਕੇ ਘੱਟ ਗਿਣਤੀ ਕੌਮੀ ਕਮਿਸ਼ਨ ਸਰਗਰਮ ਹੋ ਗਿਆ ਹੈ। ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਅੱਜ ਦੁਪਹਿਰ 12 ਵਜੇ ਰਾਜਿੰਦਰਾ ਹਸਪਤਾਲ, ਪਟਿਆਲਾ ਪਹੁੰਚ ਕੇ ਇਲਾਜ ਅਧੀਨ ਮੋਹਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਇਹ ਦੌਰਾ ਕਮਿਸ਼ਨ ਨੂੰ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਕੀਤਾ ਜਾ ਰਿਹਾ ਹੈ। ਸ਼ਿਕਾਇਤ ਮੁਤਾਬਕ 2 ਸਤੰਬਰ ਨੂੰ ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਹੋਏ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਮੋਹਨਜੀਤ ਸਿੰਘ ਨੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕਾਲਾ ਝੰਡਾ ਦਿਖਾਇਆ ਸੀ। ਇਸ ਤੋਂ ਬਾਅਦ ਪੁਲਿਸ ਹਿਰਾਸਤ ਦੌਰਾਨ ਉਨ੍ਹਾਂ ਨਾਲ ਕਥਿਤ ਕੁੱਟਮਾਰ ਅਤੇ ਤਸ਼ੱਦਦ ਦੇ ਦੋਸ਼ ਲਗਾਏ ਗਏ ਹਨ।

ਸ਼ਿਕਾਇਤ ਵਿੱਚ ਬਿਜਲੀ ਦੇ ਝਟਕੇ ਦੇਣ, ਸਰੀਰ ’ਤੇ ਸੱਟਾਂ ਮਾਰਨ ਅਤੇ ਉਨ੍ਹਾਂ ਦੀ ਧਾਰਮਿਕ ਪਛਾਣ ਨਾਲ ਕਥਿਤ ਤੌਰ ’ਤੇ ਛੇੜਛਾੜ ਕਰਨ ਦੇ ਦੋਸ਼ ਵੀ ਸ਼ਾਮਲ ਹਨ। ਜ਼ਬਰਦਸਤੀ ਜੂੜਾ ਖੋਲ੍ਹਣ ਅਤੇ ਵਾਲ ਤੇ ਦਾੜ੍ਹੀ ਖਿੱਚਣ ਦੇ ਦੋਸ਼ ਵੀ ਲਗਾਏ ਗਏ ਹਨ। ਇਨ੍ਹਾਂ ਦੋਸ਼ਾਂ ਦੀ ਅਸਲ ਸਥਿਤੀ ਦਾ ਪਤਾ ਕਮਿਸ਼ਨ ਵੱਲੋਂ ਕੀਤੀ ਜਾ ਰਹੀ ਜਾਂਚ ਤੋਂ ਬਾਅਦ ਲੱਗੇਗਾ। ਕਮਿਸ਼ਨ ਨੇ ਪੰਜਾਬ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਮਾਮਲੇ ਨਾਲ ਸਬੰਧਤ ਫਾਈਲਾਂ, ਪੁਲਿਸ ਰਿਕਾਰਡ, ਜਾਂਚ ਦਸਤਾਵੇਜ਼ ਅਤੇ ਮੈਡੀਕਲ ਰਿਪੋਰਟਾਂ ਸਮੇਤ ਸੀਨੀਅਰ ਅਧਿਕਾਰੀਆਂ ਨੂੰ ਮੌਜੂਦ ਰਹਿਣ ਲਈ ਕਿਹਾ ਹੈ। ਚੇਅਰਮੈਨ ਹਸਪਤਾਲ ਦੌਰੇ ਦੌਰਾਨ ਮਾਮਲੇ ਦੀ ਜ਼ਮੀਨੀ ਸਥਿਤੀ ਅਤੇ ਹੁਣ ਤੱਕ ਹੋਈ ਕਾਰਵਾਈ ਬਾਰੇ ਜਾਣਕਾਰੀ ਲੈਣਗੇ। ਹਰਜੀਤ ਸਿੰਘ ਗਰੇਵਾਲ ਦੁਪਹਿਰ 2 ਵਜੇ ਸਰਕਟ ਹਾਊਸ, ਪਟਿਆਲਾ ਵਿੱਚ ਪ੍ਰੈਸ ਬ੍ਰੀਫਿੰਗ ਵੀ ਕਰਨਗੇ। ਇਸ ਦੌਰਾਨ ਉਹ ਮਾਮਲੇ ਸਬੰਧੀ ਕਮਿਸ਼ਨ ਦੀ ਜਾਂਚ ਅਤੇ ਅਗਲੀ ਕਾਰਵਾਈ ਬਾਰੇ ਜਾਣਕਾਰੀ ਦੇ ਸਕਦੇ ਹਨ।

Case Of Alleged Police Torture Of Mohanjit Singh Minorities Commission Chairman To Take Stock Of The Situation In Patiala Today


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App