ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ–ਸੀਜ਼ਨ 4’ ਦੇ ਮੁਕਾਬਲਿਆਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਡੀਆ ਬ੍ਰੀਫਿੰਗ ਦੌਰਾਨ ਸ਼ਡਿਊਲ ਜਾਰੀ ਕੀਤਾ। ਬਲਾਕ ਪੱਧਰੀ ਮੁਕਾਬਲੇ 12 ਤੋਂ 14 ਸਤੰਬਰ, ਜ਼ਿਲ੍ਹਾ ਪੱਧਰੀ ਮੁਕਾਬਲੇ 20 ਤੋਂ 30 ਸਤੰਬਰ ਅਤੇ ਰਾਜ ਪੱਧਰੀ ਮੁਕਾਬਲੇ 10 ਅਕਤੂਬਰ ਤੋਂ 23 ਨਵੰਬਰ ਤੱਕ ਕਰਵਾਏ ਜਾਣਗੇ। ਰਾਜ ਪੱਧਰ ’ਤੇ ਐਥਲੈਟਿਕਸ, ਬੈਡਮਿੰਟਨ, ਪਾਵਰਲਿਫਟਿੰਗ ਅਤੇ ਵ੍ਹੀਲਚੇਅਰ ਬਾਸਕਟਬਾਲ ਸਮੇਤ ਚਾਰ ਪੈਰਾ-ਸਪੋਰਟਸ ਮੁਕਾਬਲੇ ਵੀ ਹੋਣਗੇ। ਇਸ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਇਤਿਹਾਸ ਵਿੱਚ ਪਹਿਲੀ ਵਾਰ ਟੈਨਿਸ ਬਾਲ ਕ੍ਰਿਕਟ ਨੂੰ ਸ਼ਾਮਲ ਕੀਤਾ ਗਿਆ ਹੈ। ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਟੈਨਿਸ ਬਾਲ ਕ੍ਰਿਕਟ ਵਿੱਚ ਲੜਕੀਆਂ ਦੀਆਂ ਟੀਮਾਂ ਵੀ ਭਾਗ ਲੈ ਸਕਣਗੀਆਂ। ਜ਼ਿਲ੍ਹੇ ਵਿੱਚ ਹੁਣ ਤੱਕ ਕਰੀਬ 2800 ਖਿਡਾਰੀਆਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਮੁਤਾਬਕ ਬਲਾਕ ਪੱਧਰ ’ਤੇ 8, ਜ਼ਿਲ੍ਹਾ ਪੱਧਰ ’ਤੇ 29 ਅਤੇ ਰਾਜ ਪੱਧਰ ’ਤੇ 38 ਖੇਡਾਂ ਕਰਵਾਈਆਂ ਜਾਣਗੀਆਂ।
ਅੰਡਰ-14 ਤੋਂ ਲੈ ਕੇ 70+ ਉਮਰ ਵਰਗ ਤੱਕ ਦੇ ਖਿਡਾਰੀ ਅਤੇ ਖੇਡ ਪ੍ਰੇਮੀ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈ ਸਕਦੇ ਹਨ। ਰਜਿਸਟ੍ਰੇਸ਼ਨ ਪੰਜਾਬ ਖੇਡ ਵਿਭਾਗ ਦੇ ਆਨਲਾਈਨ ਪੋਰਟਲ ਰਾਹੀਂ ਕੀਤੀ ਜਾ ਸਕਦੀ ਹੈ ਅਤੇ ਲੋੜ ਪੈਣ ’ਤੇ ਸਟੇਡੀਅਮਾਂ ਵਿੱਚ ਆਫਲਾਈਨ ਰਜਿਸਟ੍ਰੇਸ਼ਨ ਦੀ ਸਹੂਲਤ ਵੀ ਦਿੱਤੀ ਜਾਵੇਗੀ। ਡੇਰਾਬੱਸੀ ਬਲਾਕ ਵਿੱਚ ਐਥਲੈਟਿਕਸ, ਫੁੱਟਬਾਲ ਅਤੇ ਵਾਲੀਬਾਲ ਦੇ ਮੁਕਾਬਲੇ ਸਰਕਾਰੀ ਕਾਲਜ ਡੇਰਾਬੱਸੀ, ਕਬੱਡੀ ਅਤੇ ਖੋ-ਖੋ ਸਪੋਰਟਸ ਸਟੇਡੀਅਮ ਲਾਲੜੂ ਅਤੇ ਟੈਨਿਸ ਬਾਲ ਕ੍ਰਿਕਟ ਸੂਖਮਣੀ ਇੰਟਰਨੈਸ਼ਨਲ ਸਕੂਲ ਡੇਰਾਬੱਸੀ ਵਿਖੇ ਹੋਵੇਗੀ। ਮਾਜਰੀ ਬਲਾਕ ਵਿੱਚ ਮੁੱਖ ਮੁਕਾਬਲੇ ਕੁਰਾਲੀ ਅਤੇ ਝਿੰਗੜਾਂ ਦੇ ਖੇਡ ਮੈਦਾਨਾਂ ਵਿੱਚ ਹੋਣਗੇ, ਜਦਕਿ ਖੋ-ਖੋ ਅਤੇ ਟੈਨਿਸ ਬਾਲ ਕ੍ਰਿਕਟ ਕੁਰਾਲੀ ਵਿਖੇ ਹੋਵੇਗੀ।
ਮੁਹਾਲੀ ਬਲਾਕ ਵਿੱਚ ਐਥਲੈਟਿਕਸ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6 ਵਿਖੇ ਕਰਵਾਏ ਜਾਣਗੇ। ਵਾਲੀਬਾਲ ਸੈਕਟਰ-63 ਦੇ ਸਪੋਰਟਸ ਕੰਪਲੈਕਸ ਅਤੇ ਮਾਣਕ ਮਾਜਰਾ ਦੇ ਖੇਡ ਮੈਦਾਨ ਵਿੱਚ, ਜਦਕਿ ਟੈਨਿਸ ਬਾਲ ਕ੍ਰਿਕਟ ਯਾਦਵਿੰਦਰਾ ਪਬਲਿਕ ਸਕੂਲ ਵਿਖੇ ਹੋਵੇਗੀ। ਖਰੜ ਬਲਾਕ ਦੇ ਮੁੱਖ ਮੁਕਾਬਲੇ ਭਾਗੋਮਾਜਰਾ ਅਤੇ ਕਾਲੇਵਾਲ ਵਿੱਚ ਹੋਣਗੇ, ਜਦਕਿ ਟੈਨਿਸ ਬਾਲ ਕ੍ਰਿਕਟ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਖਰੜ ਵਿਖੇ ਕਰਵਾਈ ਜਾਵੇਗੀ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਨੌਜਵਾਨਾਂ ਨੂੰ ਉਸਾਰੂ ਦਿਸ਼ਾ ਦੇਣ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਇਹ ਮੁਕਾਬਲੇ ਅਹਿਮ ਭੂਮਿਕਾ ਨਿਭਾ ਰਹੇ ਹਨ।
Schedule Released For khedan Watan Punjab Diyan Season 4 Competitions To Begin In Mohali District On September 12
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)