ਲੁਧਿਆਣਾ ਦੇ ਜਲੰਧਰ ਬਾਈਪਾਸ ’ਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਦੇ ਵਿਰੋਧ ਵਿੱਚ ਬੁੱਧਵਾਰ ਨੂੰ ਫਿਲੌਰ ਦੇ ਡਾ. ਭੀਮ ਰਾਓ ਅੰਬੇਡਕਰ ਚੌਂਕ ਵਿਖੇ ਅੰਬੇਡਕਰਵਾਦੀ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀਆਂ ਦੀ ਤੁਰੰਤ ਪਛਾਣ ਕਰਕੇ ਗ੍ਰਿਫ਼ਤਾਰੀ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪ੍ਰਦਰਸ਼ਨ ਵਿੱਚ ਬਹੁਜਨ ਸਮਾਜ ਪਾਰਟੀ ਦੇ ਆਗੂ ਖੁਸ਼ੀ ਰਾਮ ਨੰਗਲ, ਤੀਰਥ ਰਾਜਪੁਰਾ, ਕੁਲਵੀਰ ਅੱਟੀ, ਮਹਿੰਦਰਪਾਲ ਤੇਹਿੰਗ, ਤਰਸੇਮ ਬਿੱਲੂ, ਬਲਾਕ ਸੰਮਤੀ ਚੇਅਰਪਰਸਨ ਸੰਦੀਪ ਕੌਰ ਲਾਂਦੜਾ ਅਤੇ ਬਲਾਕ ਸੰਮਤੀ ਮੈਂਬਰ ਅਨੀਤਾ ਪੌਲ ਸਮੇਤ ਵੱਡੀ ਗਿਣਤੀ ਵਿੱਚ ਬਸਪਾ ਆਗੂ ਅਤੇ ਅੰਬੇਡਕਰਵਾਦੀ ਲੋਕ ਮੌਜੂਦ ਰਹੇ।
ਆਗੂਆਂ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦਾ ਬੁੱਤ ਸੰਵਿਧਾਨ, ਸਮਾਜਿਕ ਬਰਾਬਰੀ ਅਤੇ ਨਿਆਂ ਦੀ ਸੋਚ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਵਿੱਚ ਚਿੰਤਾ ਪੈਦਾ ਕਰਦੀਆਂ ਹਨ ਅਤੇ ਇਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੁਧਿਆਣਾ ਦੀ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦੀ ਪਛਾਣ ਕਰਕੇ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਇਸ ਦੇ ਨਾਲ ਹੀ ਸੂਬੇ ਵਿੱਚ ਡਾ. ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਲਈ ਢੁੱਕਵੇਂ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ।
ਆਗੂਆਂ ਨੇ ਬੁੱਤਾਂ ਦੇ ਆਲੇ-ਦੁਆਲੇ ਸੀ.ਸੀ.ਟੀ.ਵੀ. ਕੈਮਰੇ, ਸੋਲਰ ਲਾਈਟਾਂ, ਸ਼ੀਸ਼ੇ ਅਤੇ ਹੋਰ ਸੁਰੱਖਿਆ ਪ੍ਰਬੰਧ ਕਰਨ ਦੀ ਮੰਗ ਵੀ ਰੱਖੀ। ਉਨ੍ਹਾਂ ਦੱਸਿਆ ਕਿ 10 ਸਤੰਬਰ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ। ਆਗੂਆਂ ਨੇ ਸਪੱਸ਼ਟ ਕੀਤਾ ਕਿ ਡਾ. ਅੰਬੇਡਕਰ ਦੇ ਬੁੱਤਾਂ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਰਕਾਰ ਤੋਂ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
Protest in phillaur against the desecration of ambedkar s statue in ludhiana demand for the arrest of the culprits
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)