ਦਿੜ੍ਹਬਾ ਵਿਧਾਨ ਸਭਾ ਹਲਕੇ ਦੇ ਪਿੰਡ ਤੂਰਬੰਨਜਾਰਾ ਵਿੱਚ ਨਸ਼ੇ ਦੇ ਮੁੱਦੇ ’ਤੇ ਸਵਾਲ ਉਠਾਉਣ ਵਾਲੇ ਕਿਰਤੀ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਸਾਂਝੀ ਕਰਦਿਆਂ ਐਲਾਨ ਕੀਤਾ ਹੈ ਕਿ ਇਨਸਾਫ਼ ਮਿਲਣ ਤੱਕ ਉਹ ਗੁਲਜ਼ਾਰ ਸਿੰਘ ਦੇ ਫੁੱਲ ਨਹੀਂ ਚੁਗਣਗੇ ਅਤੇ ਨਾ ਹੀ ਭੋਗ ਪਾਉਣਗੇ।
ਵੀਰਵਾਰ ਨੂੰ ਸਾਹਮਣੇ ਆਈ ਵੀਡੀਓ ਵਿੱਚ ਗੁਲਜ਼ਾਰ ਸਿੰਘ ਦੀ ਪਤਨੀ ਅਤੇ ਤਿੰਨੇ ਪੁੱਤਰ ਦਿਖਾਈ ਦੇ ਰਹੇ ਹਨ। ਪਰਿਵਾਰ ਨੇ ਦੋਸ਼ ਲਗਾਇਆ ਕਿ ਗੁਲਜ਼ਾਰ ਸਿੰਘ ਦਾ ਸਸਕਾਰ ਸਖ਼ਤ ਪੁਲਿਸ ਪਹਿਰੇ ਹੇਠ ਦਬਾਅ ਪਾ ਕੇ ਕਰਵਾਇਆ ਗਿਆ।
ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਉਨ੍ਹਾਂ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ, ਜਿਨ੍ਹਾਂ ਦੇ ਨਾਮ ਗੁਲਜ਼ਾਰ ਸਿੰਘ ਨੇ ਮੌਤ ਤੋਂ ਪਹਿਲਾਂ ਬਣਾਈ ਵੀਡੀਓ ਵਿੱਚ ਲਏ ਸਨ। ਪਰਿਵਾਰ ਮੁਤਾਬਕ, ਗੁਲਜ਼ਾਰ ਸਿੰਘ ਨੇ ਵੀਡੀਓ ਵਿੱਚ ਇਨ੍ਹਾਂ ਵਿਅਕਤੀਆਂ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਦੱਸਿਆ ਸੀ।
ਵੀਡੀਓ ਜਨਤਕ ਹੋਣ ਤੋਂ ਬਾਅਦ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ। ਭਾਵੁਕ ਨਜ਼ਰ ਆ ਰਹੇ ਗੁਲਜ਼ਾਰ ਸਿੰਘ ਦੇ ਪੁੱਤਰਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਲੜਾਈ ਸਿਰਫ਼ ਉਨ੍ਹਾਂ ਦੇ ਪਿਤਾ ਦੀ ਮੌਤ ਤੱਕ ਸੀਮਤ ਨਹੀਂ, ਸਗੋਂ ਨਸ਼ੇ ਦੀ ਲਤ ਕਾਰਨ ਆਪਣੇ ਪੁੱਤਰਾਂ ਨੂੰ ਗੁਆ ਰਹੇ ਹਰ ਪਰਿਵਾਰ ਨਾਲ ਜੁੜੀ ਹੋਈ ਹੈ।
ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਹ ਆਪਣੀ ਲੜਾਈ ਜਾਰੀ ਰੱਖਣਗੇ ਅਤੇ ਪਿੱਛੇ ਨਹੀਂ ਹਟਣਗੇ। ਉਨ੍ਹਾਂ ਪੁਲਿਸ ਅਤੇ ਪ੍ਰਸ਼ਾਸਨ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
Major Announcement By Gulzar Singh s Family Regarding His Suicide Case Refusal To Collect Ashes Or Hold The bhog Ceremony Until Justice Is Served
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)