ਛਾਉਣੀ ਖੇਤਰ ਵਿੱਚ ਆਵਾਰਾ ਕੁੱਤਿਆਂ ਦੇ ਵਧਦੇ ਖਤਰੇ ਅਤੇ 2 ਸਾਲਾ ਬੱਚੇ ’ਤੇ ਹਮਲੇ ਦੀ ਘਟਨਾ ਤੋਂ ਬਾਅਦ ਛਾਉਣੀ ਬੋਰਡ ਨੇ ਆਵਾਰਾ ਕੁੱਤਿਆਂ ਨੂੰ ਫੜਨ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਲਗਾਤਾਰ ਦੂਜੇ ਦਿਨ ਬੋਰਡ ਦੀ ਟੀਮ ਨੇ ਵੱਖ-ਵੱਖ ਇਲਾਕਿਆਂ ਵਿੱਚ ਕਾਰਵਾਈ ਕਰਦਿਆਂ 15 ਆਵਾਰਾ ਕੁੱਤਿਆਂ ਨੂੰ ਰੈਸਕਿਊ ਕੀਤਾ। ਸੈਨੇਟਰੀ ਸੁਪਰਡੈਂਟ ਅਭਿਸ਼ੇਕ ਪਾਂਡੇ ਦੀ ਅਗਵਾਈ ਹੇਠ ਟੀਮ ਨੇ ਗਵਾਲ ਮੰਡੀ, ਆਜ਼ਾਦ ਚੌਂਕ ਅਤੇ ਗਲੀ ਨੰਬਰ 2 ਸਮੇਤ ਆਸ-ਪਾਸ ਦੇ ਖੇਤਰਾਂ ਵਿੱਚ ਕਾਰਵਾਈ ਕੀਤੀ। ਬੋਰਡ ਵੱਲੋਂ ਉਨ੍ਹਾਂ ਥਾਵਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ, ਜਿੱਥੇ ਆਵਾਰਾ ਕੁੱਤਿਆਂ ਦੀ ਗਿਣਤੀ ਜ਼ਿਆਦਾ ਹੋਣ ਅਤੇ ਲੋਕਾਂ ਨੂੰ ਪਰੇਸ਼ਾਨੀ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਸਨ। ਬੋਰਡ ਅਨੁਸਾਰ ਬੁੱਧਵਾਰ ਨੂੰ ਵੀ 12 ਆਵਾਰਾ ਕੁੱਤੇ ਰੈਸਕਿਊ ਕੀਤੇ ਗਏ ਸਨ।
ਇਸ ਤਰ੍ਹਾਂ ਦੋ ਦਿਨਾਂ ਵਿੱਚ ਕੁੱਲ 27 ਆਵਾਰਾ ਕੁੱਤਿਆਂ ਨੂੰ ਫੜ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਚੁੱਕਾ ਹੈ। ਅਭਿਸ਼ੇਕ ਪਾਂਡੇ ਨੇ ਦੱਸਿਆ ਕਿ ਮੁੱਖ ਕਾਰਜਕਾਰੀ ਅਧਿਕਾਰੀ ਰਾਮਸਵਰੂਪ ਹਰੀਤਾਵਾਲ ਦੇ ਹੁਕਮਾਂ ’ਤੇ ਇਹ ਮੁਹਿੰਮ ਛਾਉਣੀ ਖੇਤਰ ਦੇ ਸਾਰੇ ਅੱਠ ਵਾਰਡਾਂ ਵਿੱਚ ਪੜਾਅਵਾਰ ਜਾਰੀ ਰਹੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਅਤੇ ਦੁਕਾਨਾਂ ਤੋਂ ਨਿਕਲਣ ਵਾਲਾ ਖਾਣ-ਪੀਣ ਦਾ ਸਾਮਾਨ ਸੜਕਾਂ ਜਾਂ ਜਨਤਕ ਥਾਵਾਂ ’ਤੇ ਖੁੱਲ੍ਹੇ ਵਿੱਚ ਨਾ ਸੁੱਟਿਆ ਜਾਵੇ, ਕਿਉਂਕਿ ਇਸ ਨਾਲ ਆਵਾਰਾ ਕੁੱਤੇ ਇਕੱਠੇ ਹੁੰਦੇ ਹਨ। ਜ਼ਿਕਰਯੋਗ ਹੈ ਕਿ 8 ਸਤੰਬਰ ਨੂੰ ਛਾਉਣੀ ਦੀ ਗਲੀ ਨੰਬਰ 1 ਵਿੱਚ ਘਰ ਦੇ ਬਾਹਰ ਖੇਡ ਰਹੇ 2 ਸਾਲਾ ਬੱਚੇ ’ਤੇ ਆਵਾਰਾ ਕੁੱਤੇ ਨੇ ਹਮਲਾ ਕਰ ਦਿੱਤਾ ਸੀ, ਜਿਸ ਕਾਰਨ ਬੱਚਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਵਿੱਚ ਰੋਸ ਪੈਦਾ ਹੋਇਆ ਸੀ ਅਤੇ ਬੋਰਡ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਗਈ ਸੀ।
Campaign Against Stray Dogs Intensified In The Cantonment 27 Dogs Rescued In Two Days
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)