ਅੰਮ੍ਰਿਤਸਰ ਏਅਰਪੋਰਟ ਦੇ 3 ਕਿਲੋਮੀਟਰ ਖੇਤਰ ’ਚ ਡਰੋਨ ’ਤੇ ਪਾਬੰਦੀ, 5 ਕਿਲੋਮੀਟਰ ਤੱਕ ਯੈਲੋ ਜ਼ੋਨ ਐਲਾਨਿਆ

10/09/2026 | Public Times Bureau | Panjab

ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਨੇ ਡਰੋਨ ਉਡਾਉਣ ’ਤੇ ਸਖ਼ਤੀ ਵਧਾ ਦਿੱਤੀ ਹੈ। ਹਵਾਈ ਅੱਡੇ ਦੇ 3 ਕਿਲੋਮੀਟਰ ਦੇ ਘੇਰੇ ਨੂੰ ਰੈੱਡ ਜ਼ੋਨ ਅਤੇ 5 ਕਿਲੋਮੀਟਰ ਤੱਕ ਦੇ ਖੇਤਰ ਨੂੰ ਯੈਲੋ ਅਲਰਟ ਜ਼ੋਨ ਐਲਾਨਿਆ ਗਿਆ ਹੈ।

ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਬਿਨਾਂ ਇਜਾਜ਼ਤ ਡਰੋਨ ਉਡਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡੀਐਸਪੀ ਮੁਤਾਬਕ ਏਅਰਪੋਰਟ ਦੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਪੁਲਿਸ ਟੀਮਾਂ ਵੱਲੋਂ ਲੋਕਾਂ ਨੂੰ ਡਰੋਨ ਸਬੰਧੀ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸਥਾਨਕ ਗੁਰਦੁਆਰਿਆਂ ਰਾਹੀਂ ਵੀ ਇਸ ਸਬੰਧੀ ਅਨਾਊਂਸਮੈਂਟ ਕਰਵਾਈ ਜਾ ਰਹੀ ਹੈ।

ਪੁਲਿਸ ਮੁਤਾਬਕ ਪਿਛਲੇ ਦਿਨੀਂ ਇੱਕ ਖੇਡ ਸਮਾਗਮ ਦੌਰਾਨ ਬਿਨਾਂ ਇਜਾਜ਼ਤ ਡਰੋਨ ਉਡਾਏ ਜਾਣ ਕਾਰਨ ਅੰਮ੍ਰਿਤਸਰ ਏਅਰਪੋਰਟ ਦੀਆਂ ਉਡਾਣ ਸੇਵਾਵਾਂ ਪ੍ਰਭਾਵਿਤ ਹੋਈਆਂ ਸਨ। ਇਸ ਤੋਂ ਬਾਅਦ ਹਵਾਈ ਅੱਡੇ ਦੇ ਆਲੇ-ਦੁਆਲੇ ਡਰੋਨ ਗਤੀਵਿਧੀਆਂ ’ਤੇ ਨਿਗਰਾਨੀ ਹੋਰ ਵਧਾ ਦਿੱਤੀ ਗਈ ਹੈ।

ਡੀਐਸਪੀ ਨੇ ਕਿਹਾ ਕਿ ਏਅਰਪੋਰਟ ਨੇੜੇ ਕਿਸੇ ਵੀ ਸੰਵੇਦਨਸ਼ੀਲ ਇਲਾਕੇ, ਸਮਾਗਮ ਜਾਂ ਵਿਆਹ ਦੌਰਾਨ ਡਰੋਨ ਉਡਾਉਣ ਤੋਂ ਪਹਿਲਾਂ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਿਖਤੀ ਸੂਚਨਾ ਦੇਣੀ ਹੋਵੇਗੀ। ਸਬੰਧਤ ਵਿਭਾਗਾਂ ਤੋਂ ਲੋੜੀਂਦੀ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਡਰੋਨ ਉਡਾਉਣ ਦੀ ਇਜਾਜ਼ਤ ਹੋਵੇਗੀ।

Drone Ban Within 3 Km Of Amritsar Airport 5 Km Radius Declared A yellow Zone


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App