ਸੱਚਖੰਡ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਰੰਗ ਰੋਗਨ ਦੀ ਸੇਵਾ ਅੱਜ ਅਰਦਾਸ ਉਪਰੰਤ ਸ਼ੁਰੂ ਕੀਤੀ ਗਈ। ਸੇਵਾ ਦੀ ਆਰੰਭਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਕੀਤੀ ਗਈ।
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬਸਾਂਝਾ ਅਧਿਆਤਮਿਕ ਕੇਂਦਰ ਹੈ। ਦੇਸ਼-ਵਿਦੇਸ਼ ਤੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਸੰਗਤਾਂ ਇੱਥੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ ਅਤੇ ਗੁਰੂ ਘਰ ਦੀਆਂ ਸੇਵਾਵਾਂ ਵਿੱਚ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾਉਂਦੀਆਂ ਹਨ।
ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਰੰਗ ਰੋਗਨ ਦੀ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਇਕਬਾਲ ਸਿੰਘ ਬੰਬੇ ਵਾਲਿਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੇਵਕ ਪਰਿਵਾਰ ਵੱਲੋਂ ਪਹਿਲਾਂ ਵੀ ਗੁਰੂ ਘਰ ਦੀਆਂ ਸੇਵਾਵਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਗਿਆ ਹੈ। ਐਡਵੋਕੇਟ ਧਾਮੀ ਨੇ ਸੇਵਕ ਪਰਿਵਾਰ ਲਈ ਅਰਦਾਸ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਉਨ੍ਹਾਂ ਨੂੰ ਤੰਦਰੁਸਤੀ, ਗੁਰਸਿੱਖੀ ਜੀਵਨ ਅਤੇ ਇਸੇ ਤਰ੍ਹਾਂ ਗੁਰੂ ਘਰ ਦੀਆਂ ਸੇਵਾਵਾਂ ਕਰਨ ਦਾ ਬਲ ਬਖ਼ਸ਼ਣ।
Painting And Renovation Work Begins At The Sachkhand Sri Darbar Sahib Complex
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)