ਕਿਸਾਨ ਮਜ਼ਦੂਰ ਮੋਰਚਾ ਅੱਜ ਤੋਂ ਮੰਤਰੀਆਂ ਦੇ ਘਰਾਂ ਅੱਗੇ ਲਾਵੇਗਾ ਮੋਰਚੇ, 16 ਸਤੰਬਰ ਨੂੰ ਅਗਲੇ ਸੰਘਰਸ਼ ਦਾ ਐਲਾਨ

14/09/2026 | Public Times Bureau | Panjab

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵੱਲੋਂ ਅੱਜ 14 ਸਤੰਬਰ ਤੋਂ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਘਰਾਂ ਅੱਗੇ ਮੋਰਚੇ ਲਗਾਏ ਜਾਣਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਨ੍ਹਾਂ ਮੋਰਚਿਆਂ ਰਾਹੀਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਹੋਰ ਵਰਗਾਂ ਨਾਲ ਸਬੰਧਤ ਮੰਗਾਂ ਪੰਜਾਬ ਸਰਕਾਰ ਦੇ ਸਾਹਮਣੇ ਰੱਖੀਆਂ ਜਾਣਗੀਆਂ। ਜਥੇਬੰਦੀ ਦੀ 16 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਅਗਲੇ ਸੰਘਰਸ਼ ਦੀ ਰੂਪਰੇਖਾ ਦਾ ਐਲਾਨ ਕੀਤਾ ਜਾਵੇਗਾ। ਪੰਧੇਰ ਨੇ ਕਿਹਾ ਕਿ ਇਸ ਸਮੇਂ ਝੋਨੇ ਦੀ ਫ਼ਸਲ ਲਈ ਬਿਜਲੀ ਅਤੇ ਖਾਦਾਂ ਦੀ ਸਮੱਸਿਆ ਬਣੀ ਹੋਈ ਹੈ, ਜਿਸ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਐੱਮਐੱਸਪੀ ’ਤੇ ਸਰਕਾਰੀ ਖਰੀਦ ਦੀ ਗਾਰੰਟੀ ਮਿਲਣੀ ਚਾਹੀਦੀ ਹੈ। ਇਸ ਦੇ ਨਾਲ ਹੀ ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਅਤੇ ਆਲੂ ਸਮੇਤ ਹੋਰ ਫ਼ਸਲਾਂ ਦੀ ਐੱਮਐੱਸਪੀ ਤੋਂ ਘੱਟ ਕੀਮਤ ’ਤੇ ਖਰੀਦ ਰੋਕਣ ਅਤੇ ਇਨ੍ਹਾਂ ਦੀ ਐੱਮਐੱਸਪੀ ’ਤੇ ਸਰਕਾਰੀ ਖਰੀਦ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ।

ਕਿਸਾਨ ਮਜ਼ਦੂਰ ਮੋਰਚੇ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਕੁੱਲ ਕਰਜ਼ਾ ਮੁਕਤੀ ਦੀ ਮੰਗ ਵੀ ਰੱਖੀ ਹੈ। ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਦੇ ਨਾਲ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਗਈ ਹੈ। ਪੰਜਾਬ ਵਿੱਚ ਹੜ੍ਹਾਂ, ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਅਤੇ ਹਵਾ ਤੇ ਪਾਣੀ ਦੇ ਵਧ ਰਹੇ ਪ੍ਰਦੂਸ਼ਣ ਨੂੰ ਲੈ ਕੇ ਵੀ ਜਥੇਬੰਦੀ ਨੇ ਸਰਕਾਰ ਤੋਂ ਪ੍ਰਭਾਵਸ਼ਾਲੀ ਨੀਤੀ ਬਣਾਉਣ ਦੀ ਮੰਗ ਕੀਤੀ ਹੈ। ਮੋਰਚੇ ਮੁਤਾਬਕ ਦਰਿਆਈ ਪਾਣੀਆਂ ਦੀ ਵੰਡ ਰਾਇਪੇਰੀਅਨ ਸਿਧਾਂਤ ਅਨੁਸਾਰ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਬੀਜ ਐਕਟ-2025, ਸਹਿਕਾਰਤਾ ਕਾਨੂੰਨ-2026, ਮਨਰੇਗਾ ਨੂੰ ਤੋੜ ਕੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਜੀ ਰਾਮ ਜੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ-2025 ਨੂੰ ਪੰਜਾਬ ਵਿਧਾਨ ਸਭਾ ਵਿੱਚ ਰੱਦ ਕਰਨ ਲਈ ਮਤੇ ਪਾਸ ਕਰਨ ਦੀ ਮੰਗ ਕੀਤੀ ਗਈ ਹੈ। ਪੰਜਾਬ ਵਿੱਚ ਪ੍ਰੀਪੇਡ ਬਿਜਲੀ ਮੀਟਰ ਲਗਾਉਣੇ ਤੁਰੰਤ ਬੰਦ ਕਰਨ ਅਤੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰਨ ਦੀ ਮੰਗ ਵੀ ਮੋਰਚੇ ਵੱਲੋਂ ਰੱਖੀ ਗਈ ਹੈ।

ਕਿਸਾਨ ਮਜ਼ਦੂਰ ਮੋਰਚੇ ਨੇ ਸ਼ੰਭੂ ਅਤੇ ਖਨੌਰੀ ਮੋਰਚਿਆਂ ਤੋਂ ਕਿਸਾਨਾਂ ਦੀਆਂ ਟਰਾਲੀਆਂ ਸਮੇਤ ਜਿਹੜਾ ਵੀ ਸਾਮਾਨ ਜ਼ਬਤ ਜਾਂ ਲੁੱਟਿਆ ਗਿਆ ਹੈ, ਉਹ ਤੁਰੰਤ ਵਾਪਸ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਹਰ ਕਿਸਮ ਦੇ ਆਬਾਦਕਾਰ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਉਨ੍ਹਾਂ ਵੱਲੋਂ ਵਾਹੀ-ਬੀਜੀ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਦੀ ਮੰਗ ਕੀਤੀ ਗਈ ਹੈ। ਜਥੇਬੰਦੀ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਅੰਦੋਲਨਾਂ ਦੌਰਾਨ ਪੁਲਿਸ ਅਤੇ ਰੇਲਵੇ ਵੱਲੋਂ ਦਰਜ ਕੀਤੇ ਗਏ ਸਾਰੇ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਪਰਾਲੀ ਸਾੜਨ ਨਾਲ ਸਬੰਧਤ ਦਰਜ ਮਾਮਲੇ ਰੱਦ ਕਰਨ ਦੀ ਮੰਗ ਵੀ ਇਸ ਵਿੱਚ ਸ਼ਾਮਲ ਹੈ। ਇਸ ਤੋਂ ਇਲਾਵਾ ਅੰਦੋਲਨਾਂ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਗਈ ਹੈ। ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸਬੰਧਤ ਇਨ੍ਹਾਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਹੱਲ ਵੱਲ ਕਦਮ ਚੁੱਕਣੇ ਚਾਹੀਦੇ ਹਨ। ਮੋਰਚੇ ਵੱਲੋਂ 14 ਸਤੰਬਰ ਤੋਂ ਮੰਤਰੀਆਂ ਅਤੇ ਵਿਧਾਨ ਸਭਾ ਸਪੀਕਰ ਦੇ ਘਰਾਂ ਅੱਗੇ ਕੀਤੇ ਜਾ ਰਹੇ ਪ੍ਰਦਰਸ਼ਨਾਂ ਤੋਂ ਬਾਅਦ 16 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਅਗਲੇ ਸੰਘਰਸ਼ ਦੀ ਰਣਨੀਤੀ ਤੈਅ ਕੀਤੀ ਜਾਵੇਗੀ।

Kisan Mazdoor Morcha To Stage Sit ins Outside Ministers Residences Starting Today Announcement Regarding The Next Phase Of The Agitation On September 16


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App