ਏਐਨਟੀਐਫ ਦੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਲੁਧਿਆਣਾ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜੇ ਚੋਂ 1 ਕਿਲੋ ਤੋਂ ਵੱਧ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਏਐਨਟੀਐਫ ਦੇ ਇੰਚਾਰਜ ਨਰੇਸ਼ ਕੁਮਾਰ ਦੇ ਮੁਤਾਬਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਖਿਲੇਸ਼ ਅਤੇ ਅਰਵਿੰਦ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਮੁਲਜਮਾਂ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਉਨ੍ਹਾਂ ਕੋਲੋਂ ਵਧੇਰੇ ਪੁਛਗਿੱਛ ਸ਼ੁਰੂ ਕਰ ਦਿੱਤੀ ਹੈ।
ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਦੋਵੇਂ ਮੁਲਜ਼ਮ ਦੁੱਗਰੀ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇਣ ਆਏ ਹਨ। ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਨਾਕਾਬੰਦੀ ਕਰਕੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਤਲਾਸ਼ੀ ਦੇ ਦੌਰਾਨ ਉਹਨਾਂ ਦੇ ਕਬਜੇ ਚੋਂ 1 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਜਾਂਚ ਦੇ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਚੋਂ 40 ਹਜ਼ਾਰ ਤੋਂ ਵੱਧ ਦੀ ਰਕਮ ਵੀ ਬਰਾਮਦ ਕੀਤੀ ਗਈ ਹੈ। ਦੁਰਾਨੇ ਤਫਤੀਸ਼ ਇਹ ਵੀ ਸਾਹਮਣੇ ਆਇਆ ਕਿ ਮੁਲਜਮ ਅਖਿਲੇਸ਼ ਕੁਮਾਰ ਦੇ ਖਿਲਾਫ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ 17 ਅਪਰਾਧ ਮੁਕਦਮੇ ਦਰਜ ਹਨ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੇ ਦੌਰਾਨ ਕਈ ਖੁਲਾਸੇ ਹੋਣ ਦੀ ਉਮੀਦ ਹੈ।
Major Operation By Antf In Ludhiana 2 Arrested With 1 Kg 20 Grams Of Heroin
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)