ਆਮ ਆਦਮੀ ਪਾਰਟੀ ਨੂੰ ਫ਼ਤਹਿਗੜ੍ਹ ਸਾਹਿਬ ਵਿੱਚ ਝਟਕਾ ਲੱਗਾ ਹੈ। ਪਾਰਟੀ ਦੇ ਕਿਸਾਨ ਵਿੰਗ ਸ਼ਮਸ਼ਪੁਰ ਸਰਕਲ ਦੇ ਕੋ-ਆਰਡੀਨੇਟਰ ਡਾ. ਦਰਸ਼ਨ ਸਿੰਘ ਧਾਲੀਵਾਲ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਭਾਜਪਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਕੇ. ਡੀ. ਭੰਡਾਰੀ ਅਤੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੀ ਅਗਵਾਈ ਵਿੱਚ ਭਾਜਪਾ ਵਿੱਚ ਸ਼ਮੂਲੀਅਤ ਕੀਤੀ।
ਭਾਜਪਾ ਆਗੂਆਂ ਨੇ ਡਾ. ਧਾਲੀਵਾਲ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਸਥਾਨਕ ਪੱਧਰ ’ਤੇ ਮਜ਼ਬੂਤੀ ਮਿਲੀ ਹੈ। ਕੇ. ਡੀ. ਭੰਡਾਰੀ ਅਤੇ ਜਗਦੀਪ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਦਾ ਆਧਾਰ ਲਗਾਤਾਰ ਵਧ ਰਿਹਾ ਹੈ ਅਤੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ।
ਆਗੂਆਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੂਬੇ ਵਿੱਚ ਸੰਗਠਨਾਤਮਕ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਲੋਕ ਭਾਜਪਾ ਵਿੱਚ ਸ਼ਾਮਲ ਹੋਣਗੇ।
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਕੰਵਰਵੀਰ ਸਿੰਘ ਟੌਹੜਾ, ਰਵਿੰਦਰ ਪਦਮ, ਦੇਵੀ ਦਿਆਲ ਪ੍ਰਾਸ਼ਰ, ਜੋਗਿੰਦਰ ਸਿੰਘ ਨਰਾਇਣਗੜ੍ਹ, ਵਿਨੋਦ ਮਿੱਤਲ, ਰਾਕੇਸ਼ ਗੁਪਤਾ, ਬੇਅੰਤ ਸਿੰਘ ਬੈਣਾ, ਰਾਕੇਸ਼ ਕੁਮਾਰ ਬਬਲੀ, ਵਿਸ਼ਨੂੰ ਜਿੰਦਲ, ਜਸਵੀਰ ਸਿੰਘ, ਸਤਨਾਮ ਸਿੰਘ ਢਿੱਲੋਂ, ਅਰਜਨ ਸਿੰਘ, ਮਨਜੀਤ ਸਿੰਘ ਸਲਾਣਾ, ਬੇਅੰਤ ਸਿੰਘ ਸਲਾਣਾ, ਜਸਵੀਰ ਸਿੰਘ ਮਹਿਰਾ ਅਤੇ ਮੈਅੰਕ ਸ਼ਰਮਾ ਸਮੇਤ ਹੋਰ ਆਗੂ ਤੇ ਵਰਕਰ ਮੌਜੂਦ ਸਨ।
Setback For Aap Dr Darshan Singh Dhaliwal The Party s Farmer Wing Circle Co ordinator For Shamshpur Joins The Bjp
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)