ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ 6 ਵੱਖ-ਵੱਖ ਮਾਮਲਿਆਂ ਵਿੱਚ 7 ਸਰਕਾਰੀ ਮੁਲਾਜ਼ਮਾਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਅਗਸਤ ਦੌਰਾਨ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿਅਕਤੀਆਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਕਾਰਵਾਈਆਂ ਕੀਤੀਆਂ ਗਈਆਂ। ਇਸ ਦੌਰਾਨ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਅਤੇ ਕਾਨੂੰਨੀ ਕਾਰਵਾਈ ਨੂੰ ਵੀ ਅੱਗੇ ਵਧਾਇਆ ਗਿਆ। ਬੁਲਾਰੇ ਮੁਤਾਬਕ ਪਿਛਲੇ ਮਹੀਨੇ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 13 ਕੇਸਾਂ ਦੇ ਚਲਾਨ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਤਫ਼ਤੀਸ਼ਾਂ ਦਰਜ ਕੀਤੀਆਂ ਗਈਆਂ।
ਇਸੇ ਦੌਰਾਨ ਬਿਊਰੋ ਵੱਲੋਂ 23 ਮੁਲਜ਼ਮਾਂ ਖ਼ਿਲਾਫ਼ 10 ਅਪਰਾਧਿਕ ਮਾਮਲੇ ਦਰਜ ਕੀਤੇ ਗਏ। ਇਨ੍ਹਾਂ ਮਾਮਲਿਆਂ ਵਿੱਚ ਕੁੱਲ 17 ਸਰਕਾਰੀ ਮੁਲਾਜ਼ਮ ਸ਼ਾਮਲ ਹਨ। 4 ਰਿਸ਼ਵਤਖੋਰੀ ਮਾਮਲਿਆਂ ’ਚ 8 ਦੋਸ਼ੀਆਂ ਨੂੰ ਸਜ਼ਾ ਬੁਲਾਰੇ ਨੇ ਦੱਸਿਆ ਕਿ ਅਗਸਤ ਮਹੀਨੇ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਪੈਰਵੀ ਕੀਤੇ ਗਏ ਰਿਸ਼ਵਤਖੋਰੀ ਦੇ 4 ਮਾਮਲਿਆਂ ਵਿੱਚ ਵੱਖ-ਵੱਖ ਸਮਰੱਥ ਅਦਾਲਤਾਂ ਨੇ ਫੈਸਲੇ ਸੁਣਾਏ। ਇਨ੍ਹਾਂ ਮਾਮਲਿਆਂ ਵਿੱਚ ਅਦਾਲਤਾਂ ਨੇ 8 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ। ਦੋਸ਼ੀਆਂ ਨੂੰ 4 ਤੋਂ 5 ਸਾਲ ਤੱਕ ਦੀ ਕੈਦ ਦੇ ਨਾਲ-ਨਾਲ 8,000 ਰੁਪਏ ਤੋਂ ਲੈ ਕੇ 1 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ। ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲਿਆਂ ਵਿੱਚ ਗ੍ਰਿਫ਼ਤਾਰੀਆਂ, ਕੇਸ ਦਰਜ ਕਰਨ, ਜਾਂਚ ਅਤੇ ਅਦਾਲਤੀ ਕਾਰਵਾਈ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ।
Major Crackdown By Punjab Vigilance In August 8 Bribe takers Caught Red handed Cases Registered Against 23 Accused
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)