ਅੰਮ੍ਰਿਤਸਰ: ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਗੁਜਰਪੁਰਾ ਇਲਾਕੇ ਵਿੱਚ ਬੁੱਧਵਾਰ ਸਵੇਰੇ ਤੜਕੇ ਵੱਡਾ CASO (Cordon and Search Operation) ਚਲਾਇਆ। ਸਵੇਰੇ ਕਰੀਬ 5 ਵਜੇ ਸ਼ੁਰੂ ਹੋਏ ਇਸ ਆਪਰੇਸ਼ਨ ਦੌਰਾਨ ਪੁਲਿਸ ਨੇ ਇਲਾਕੇ ਵਿੱਚ ਵਿਆਪਕ ਪੱਧਰ ’ਤੇ ਸਰਚ ਅਤੇ ਚੈਕਿੰਗ ਕੀਤੀ। ਕਾਰਵਾਈ ਦੌਰਾਨ ਨਸ਼ਿਆਂ ਨਾਲ ਸਬੰਧਤ ਦੋ NDPS ਐਕਟ ਤਹਿਤ FIR ਦਰਜ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅਤੇ ਡੀਜੀਪੀ ਪੰਜਾਬ ਤੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ, ਆਈਪੀਐਸ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ। ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ।
ਡੀਸੀਪੀ ਲੋਕਲ ਅੰਮ੍ਰਿਤਸਰ ਆਕਰਸ਼ੀ ਜੈਨ, ਆਈਪੀਐਸ ਨੇ ਦੱਸਿਆ ਕਿ ਆਪਰੇਸ਼ਨ ਦੌਰਾਨ ਪੁਲਿਸ ਨੂੰ ਮਹੱਤਵਪੂਰਨ ਸਫਲਤਾ ਮਿਲੀ ਹੈ ਅਤੇ ਨਸ਼ਿਆਂ ਨਾਲ ਸਬੰਧਤ ਦੋ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਦੇ ਨਾਲ-ਨਾਲ ਰੋਕਥਾਮੀ ਕਾਰਵਾਈ ਤਹਿਤ ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਵੈਰੀਫਿਕੇਸ਼ਨ ਵੀ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਵਾਹਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ, ਜਿਨ੍ਹਾਂ ਦੇ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾਣ ਦਾ ਸ਼ੱਕ ਸੀ। ਪੁਲਿਸ ਨੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਨਾਲ ਇਲਾਕੇ ਵਿੱਚ ਕਾਨੂੰਨ-ਵਿਵਸਥਾ ਸਬੰਧੀ ਵੀ ਚੈਕਿੰਗ ਕੀਤੀ।
ਡੀਸੀਪੀ ਲੋਕਲ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਜਾਂ ਵਾਹਨ ਕਾਨੂੰਨ-ਵਿਰੁੱਧ ਗਤੀਵਿਧੀ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਦਾ ਉਦੇਸ਼ ਸ਼ਹਿਰ ਵਿੱਚ ਨਸ਼ਿਆਂ ਦੀ ਸਪਲਾਈ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਰੋਕ ਲਗਾਉਣ ਦੇ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨਾ ਹੈ। ਪੁਲਿਸ ਮੁਤਾਬਕ ਗੁਜਰਪੁਰਾ ਸਮੇਤ ਸ਼ਹਿਰ ਦੇ ਹੋਰ ਇਲਾਕਿਆਂ ਵਿੱਚ ਵੀ ਅਜਿਹੇ CASO, ਸਰਚ ਅਤੇ ਚੈਕਿੰਗ ਆਪਰੇਸ਼ਨ ਅੱਗੇ ਲਗਾਤਾਰ ਜਾਰੀ ਰਹਿਣਗੇ।
Police Conduct Caso Operation In Amritsar s Gujarpura At Dawn Two Ndps Cases Registered
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)