ਬਰਨਾਲਾ ਦੇ ਆਦਰਸ਼ ਸਕੂਲ ’ਚ 11ਵੀਂ ਦੇ ਵਿਦਿਆਰਥੀ ਨੂੰ ਪ੍ਰੀਖਿਆ ਤੋਂ ਰੋਕਣ ਦਾ ਮਾਮਲਾ, DEO ਨੇ ਦਿੱਤੇ ਮੁੜ ਪੇਪਰ ਲੈਣ ਦੇ ਹੁਕਮ

16/09/2026 | Public Times Bureau | Panjab

ਜ਼ਿਲ੍ਹਾ ਬਰਨਾਲਾ ਦੇ ਪਿੰਡ ਕਾਲੇਕੇ ਸਥਿਤ ਆਦਰਸ਼ ਸਕੂਲ ਵਿੱਚ 11ਵੀਂ ਜਮਾਤ ਦੇ ਵਿਦਿਆਰਥੀ ਨੂੰ ਦੋ ਪ੍ਰੀਖਿਆਵਾਂ ਵਿੱਚ ਬੈਠਣ ਤੋਂ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਕੋਲ ਮਾਮਲਾ ਉਠਾਏ ਜਾਣ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੁਨੀਤਇੰਦਰ ਸਿੰਘ ਨੇ ਦਖ਼ਲ ਦਿੱਤਾ ਹੈ। ਉਨ੍ਹਾਂ ਸਕੂਲ ਪ੍ਰਿੰਸੀਪਲ ਨੂੰ ਹੁਕਮ ਦਿੱਤੇ ਹਨ ਕਿ 16 ਸਤੰਬਰ ਨੂੰ ਹੋਣ ਵਾਲੀ ਅਗਲੀ ਪ੍ਰੀਖਿਆ ਵਿੱਚ ਵਿਦਿਆਰਥੀ ਹਰਮਨ ਸਿੰਘ ਨੂੰ ਬੈਠਣ ਦਿੱਤਾ ਜਾਵੇ। ਇਸ ਦੇ ਨਾਲ ਹੀ ਪਹਿਲਾਂ ਛੁੱਟੀਆਂ ਦੋਵੇਂ ਪ੍ਰੀਖਿਆਵਾਂ ਵੀ ਮੁੜ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ, ਤਾਂ ਜੋ ਵਿਦਿਆਰਥੀ ਦਾ ਸਾਲ ਪ੍ਰਭਾਵਿਤ ਨਾ ਹੋਵੇ।

ਪੀੜਤ ਵਿਦਿਆਰਥੀ ਹਰਮਨ ਸਿੰਘ, ਵਾਸੀ ਧਨੌਲਾ, ਦੀ ਮਾਤਾ ਪ੍ਰੀਆ ਰਾਣੀ ਅਤੇ ਚਾਚਾ ਬਲਜੀਤ ਸਿੰਘ ਨੇ ਦੱਸਿਆ ਕਿ 8 ਸਤੰਬਰ ਨੂੰ ਸਕੂਲ ਵਿੱਚ ਹੋਈ ਇੱਕ ਘਟਨਾ ਤੋਂ ਬਾਅਦ ਪ੍ਰਿੰਸੀਪਲ ਸੰਦੇਸ਼ ਸਿੰਗਲਾ ਨੇ ਹਰਮਨ ਨੂੰ 9 ਸਤੰਬਰ ਨੂੰ ਹੋਏ ਹਿਸਟਰੀ ਅਤੇ 11 ਸਤੰਬਰ ਨੂੰ ਹੋਏ ਅੰਗਰੇਜ਼ੀ ਦੇ ਪੇਪਰ ਵਿੱਚ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਵੱਲੋਂ ਸਕੂਲ ਪ੍ਰਬੰਧਕ ਕਮੇਟੀ, ਕਲਾਸ ਇੰਚਾਰਜ ਅਤੇ ਪ੍ਰਿੰਸੀਪਲ ਕੋਲ ਬੱਚੇ ਦੀ ਗਲਤੀ ਲਈ ਮੁਆਫ਼ੀ ਮੰਗੀ ਗਈ, ਪਰ ਮਾਮਲਾ ਹੱਲ ਨਹੀਂ ਹੋਇਆ।

ਪਰਿਵਾਰ ਮੁਤਾਬਕ ਪ੍ਰਿੰਸੀਪਲ ਵੱਲੋਂ ਵਿਦਿਆਰਥੀ ਨੂੰ ਸਕੂਲ ਵਿੱਚੋਂ ਕੱਢਣ ਦੀ ਧਮਕੀ ਵੀ ਦਿੱਤੀ ਗਈ। ਇਸ ਮਾਮਲੇ ਨੂੰ ਲੈ ਕੇ ਪਰਿਵਾਰ ਨੇ ਸਿੱਖਿਆ ਵਿਭਾਗ ਕੋਲ ਪਹੁੰਚ ਕੀਤੀ ਅਤੇ ਵਿਦਿਆਰਥੀ ਨੂੰ ਪ੍ਰੀਖਿਆਵਾਂ ਵਿੱਚ ਬੈਠਣ ਦਾ ਮੌਕਾ ਦੇਣ ਦੀ ਮੰਗ ਕੀਤੀ। ਕਲਾਸ ਇੰਚਾਰਜ ਅਧਿਆਪਕ ਅਰੁਣ ਕੁਮਾਰ ਨੇ ਗੱਲਬਾਤ ਦੌਰਾਨ ਵਿਦਿਆਰਥੀ ਦਾ ਪੱਖ ਲੈਂਦਿਆਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਹਰਮਨ ਦਾ ਸਕੂਲ ਵਿੱਚ ਰਿਕਾਰਡ ਠੀਕ ਰਿਹਾ ਹੈ ਅਤੇ ਉਸ ਵੱਲੋਂ ਅਜਿਹੀ ਕੋਈ ਗੰਭੀਰ ਗਲਤੀ ਨਹੀਂ ਕੀਤੀ ਗਈ, ਜਿਸ ਕਾਰਨ ਉਸ ਦਾ ਭਵਿੱਖ ਪ੍ਰਭਾਵਿਤ ਹੋਵੇ। ਉਨ੍ਹਾਂ ਮੁਤਾਬਕ ਦੂਜੇ ਵਿਦਿਆਰਥੀ ਅਨਮੋਲ ਅਤੇ ਉਸ ਦੇ ਪਰਿਵਾਰ ਵੱਲੋਂ ਵੀ ਹਰਮਨ ਨੂੰ ਪ੍ਰੀਖਿਆ ਵਿੱਚ ਬੈਠਣ ਦੇਣ ਦੀ ਅਪੀਲ ਕੀਤੀ ਗਈ ਸੀ।

ਦੂਜੇ ਪਾਸੇ ਸਕੂਲ ਦੇ ਪ੍ਰਿੰਸੀਪਲ ਸੰਦੇਸ਼ ਸਿੰਗਲਾ ਨੇ ਦੋਸ਼ਾਂ ਤੋਂ ਵੱਖਰਾ ਪੱਖ ਰੱਖਦਿਆਂ ਕਿਹਾ ਕਿ ਵਿਦਿਆਰਥੀ ਬਾਹਰੋਂ ਕੁਝ ਵਿਅਕਤੀਆਂ ਨੂੰ ਨਾਲ ਲੈ ਕੇ ਸਕੂਲ ਆਇਆ ਸੀ ਅਤੇ ਉਨ੍ਹਾਂ ਦਾ ਮਕਸਦ ਕਿਸੇ ਹੋਰ ਵਿਦਿਆਰਥੀ ਨਾਲ ਕੁੱਟਮਾਰ ਕਰਨਾ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਇਸੇ ਦੇ ਆਧਾਰ ’ਤੇ ਵਿਦਿਆਰਥੀ ਖ਼ਿਲਾਫ਼ ਕਾਰਵਾਈ ਕੀਤੀ ਗਈ। ਪਰਿਵਾਰ ਵੱਲੋਂ ਕਿਹਾ ਗਿਆ ਹੈ ਕਿ ਪ੍ਰਿੰਸੀਪਲ ਵੱਲੋਂ ਬਾਹਰੀ ਵਿਅਕਤੀ ਦੱਸਿਆ ਜਾ ਰਿਹਾ ਵਿਅਕਤੀ ਹਰਮਨ ਦਾ ਚਾਚਾ ਹੈ, ਜਿਸ ਦੀ ਪਛਾਣ ਸਕੂਲ ਦੇ ਅਧਿਆਪਕਾਂ ਵੱਲੋਂ ਵੀ ਕੀਤੀ ਗਈ ਹੈ। ਮਾਮਲਾ ਜ਼ਿਲ੍ਹਾ ਸਿੱਖਿਆ ਦਫ਼ਤਰ ਤੱਕ ਪਹੁੰਚਣ ਤੋਂ ਬਾਅਦ ਵਿਭਾਗ ਨੇ ਵਿਦਿਆਰਥੀ ਦੀ ਪੜ੍ਹਾਈ ਅਤੇ ਪ੍ਰੀਖਿਆ ਪ੍ਰਭਾਵਿਤ ਨਾ ਹੋਣ ਨੂੰ ਲੈ ਕੇ ਤੁਰੰਤ ਕਦਮ ਚੁੱਕਿਆ। ਜ਼ਿਲ੍ਹਾ ਸਿੱਖਿਆ ਅਧਿਕਾਰੀ ਸੁਨੀਤਇੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਹਰਮਨ ਨੂੰ 16 ਸਤੰਬਰ ਦੀ ਪ੍ਰੀਖਿਆ ਵਿੱਚ ਬੈਠਾਇਆ ਜਾਵੇ ਅਤੇ ਪਹਿਲਾਂ ਰਹਿ ਗਏ ਦੋਵੇਂ ਪੇਪਰ ਵੀ ਦੁਬਾਰਾ ਲਏ ਜਾਣ, ਤਾਂ ਜੋ ਮਾਮਲੇ ਕਾਰਨ ਉਸ ਦਾ ਅਕਾਦਮਿਕ ਸਾਲ ਖ਼ਰਾਬ ਨਾ ਹੋਵੇ।

Case Of Class 11 Student Barred From Exam At Barnala s Adarsh school Deo Orders Re examination


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App