ਸਾਬਕਾ ਪੰਜਾਬ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਕੇਂਦਰੀ ਜੇਲ੍ਹ ਪਟਿਆਲਾ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਆਪਣੀ ਰਹਿਮ ਦੀ ਅਪੀਲ ’ਤੇ ਲੰਬੇ ਸਮੇਂ ਤੋਂ ਲਟਕ ਰਹੇ ਫ਼ੈਸਲੇ ਨੂੰ ਤੁਰੰਤ ਸੁਣਾਉਣ ਦੀ ਮੰਗ ਕੀਤੀ ਹੈ।
ਰਾਜੋਆਣਾ ਨੇ ਪੱਤਰ ਵਿੱਚ ਕਿਹਾ ਹੈ ਕਿ ਉਨ੍ਹਾਂ ਦੀ ਰਹਿਮ ਦੀ ਅਪੀਲ ਪਿਛਲੇ ਕਰੀਬ 15 ਸਾਲਾਂ ਤੋਂ ਫ਼ੈਸਲੇ ਦੀ ਉਡੀਕ ਕਰ ਰਹੀ ਹੈ। ਉਨ੍ਹਾਂ ਆਪਣੇ ਜੇਲ੍ਹ ਵਿੱਚ ਬਿਤਾਏ ਲੰਬੇ ਸਮੇਂ ਦਾ ਹਵਾਲਾ ਦਿੰਦਿਆਂ ਕੇਂਦਰ ਸਰਕਾਰ ਨੂੰ ਮਾਮਲੇ ’ਤੇ ਬਿਨਾਂ ਹੋਰ ਦੇਰੀ ਦੇ ਅੰਤਿਮ ਫ਼ੈਸਲਾ ਲੈਣ ਦੀ ਅਪੀਲ ਕੀਤੀ।
ਪੱਤਰ ਵਿੱਚ ਰਾਜੋਆਣਾ ਨੇ ਕਿਹਾ ਕਿ ਉਨ੍ਹਾਂ ਨੇ ਅਦਾਲਤ ਵਿੱਚ ਆਪਣੇ ਕੀਤੇ ਕੰਮ ਤੋਂ ਕਦੇ ਇਨਕਾਰ ਨਹੀਂ ਕੀਤਾ ਅਤੇ ਫਾਂਸੀ ਦੀ ਸਜ਼ਾ ਨੂੰ ਸਵੀਕਾਰ ਕੀਤਾ ਸੀ। ਉਨ੍ਹਾਂ ਮੁਤਾਬਕ, 2012 ਵਿੱਚ ਫਾਂਸੀ ਦੇ ਵਾਰੰਟ ਜਾਰੀ ਹੋਣ ਤੋਂ ਬਾਅਦ SGPC ਵੱਲੋਂ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ, ਜਿਸ ’ਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਰੋਕ ਲਗਾਈ ਗਈ ਸੀ।
ਰਾਜੋਆਣਾ ਨੇ ਇਹ ਵੀ ਦੋਸ਼ ਲਾਇਆ ਕਿ ਸੁਪਰੀਮ ਕੋਰਟ ਦੇ ਵਾਰ-ਵਾਰ ਨਿਰਦੇਸ਼ਾਂ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਅਪੀਲ ’ਤੇ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ। ਕੇਂਦਰ ਵੱਲੋਂ ਸੁਪਰੀਮ ਕੋਰਟ ਵਿੱਚ ਉਨ੍ਹਾਂ ਦੇ ਮਾਮਲੇ ਨੂੰ ਦੇਸ਼ ਦੀ ਸੁਰੱਖਿਆ ਨਾਲ ਜੋੜੇ ਜਾਣ ’ਤੇ ਵੀ ਉਨ੍ਹਾਂ ਨੇ ਸਵਾਲ ਉਠਾਏ।
ਪੱਤਰ ਵਿੱਚ ਰਾਜੋਆਣਾ ਨੇ ਲੰਬੇ ਸਮੇਂ ਤੱਕ ਫ਼ੈਸਲਾ ਨਾ ਹੋਣ ਨੂੰ ਆਪਣੇ ਲਈ ਗੰਭੀਰ ਸਜ਼ਾ ਦੱਸਿਆ ਅਤੇ ਪੰਜਾਬ ਵਿੱਚ ਏਜੰਸੀਆਂ ਦੀ ਕਾਰਗੁਜ਼ਾਰੀ ਤੇ ਸਿਆਸੀ ਮਾਮਲਿਆਂ ਨੂੰ ਲੈ ਕੇ ਵੀ ਟਿੱਪਣੀਆਂ ਕੀਤੀਆਂ।
Centre Should Take An Immediate Decision On The Mercy Plea Rajoana Writes To Pm Modi
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)