ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਵਾਈਸ ਚਾਂਸਲਰ ਦਫ਼ਤਰ ਦੇ ਮੁੱਖ ਗੇਟ ਨੂੰ ਤਾਲਾ ਲਗਾ ਕੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਤੋਂ ਪਹਿਲਾਂ ਵਾਈਸ ਚਾਂਸਲਰ ਨਾਲ ਹੋਈ ਮੀਟਿੰਗ ਵਿੱਚ ਤਸੱਲੀਬਖਸ਼ ਜਵਾਬ ਨਾ ਮਿਲਣ ਕਾਰਨ ਭੜਕੇ ਅਧਿਆਪਕਾਂ ਨੇ ਵੀਸੀ ਦਫ਼ਤਰ ਵਿੱਚ ਦਾਖ਼ਲ ਹੋ ਕੇ ਤਾਲਾਬੰਦੀ ਕਰ ਦਿੱਤੀ।
ਇਸ ਦੌਰਾਨ ਡੀਨ ਅਤੇ ਰਜਿਸਟਰਾਰ ਸਮੇਤ ਉੱਚ ਅਧਿਕਾਰੀ ਪ੍ਰਦਰਸ਼ਨਕਾਰੀਆਂ ਤੋਂ ਬਚਦੇ ਹੋਏ ਪਿਛਲੇ ਗੇਟ ਰਾਹੀਂ ਬਾਹਰ ਨਿਕਲੇ, ਜਦਕਿ ਸੁਰੱਖਿਆ ਕਰਮਚਾਰੀਆਂ ਵੱਲੋਂ ਰੋਕਣ 'ਤੇ ਅਧਿਆਪਕਾਂ ਅਤੇ ਸੁਰੱਖਿਆ ਅਮਲੇ ਵਿਚਾਲੇ ਧੱਕਾ-ਮੁੱਕੀ ਵੀ ਹੋਈ।
ਮੌਕੇ 'ਤੇ ਪਹੁੰਚੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਮੰਗ ਪੱਤਰ ਸੌਂਪ ਕੇ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ, ਜਿਸ 'ਤੇ ਡੀਸੀ ਨੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਰਮਨਪ੍ਰੀਤ ਸਿੰਘ, ਪ੍ਰਧਾਨ ਡਾ. ਤਰਨਜੀਤ ਕੌਰ ਅਤੇ ਡਾ. ਦਲਵੀਰ ਸਿੰਘ ਨੇ ਕਿਹਾ ਕਿ ਸਿੰਡੀਕੇਟ ਵਿੱਚ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਬਾਰੇ ਸਪੱਸ਼ਟ ਸਹਿਮਤੀ ਨਾ ਬਣਨ ਕਾਰਨ ਉਨ੍ਹਾਂ ਨੂੰ ਮੁੜ ਸੰਘਰਸ਼ ਦਾ ਰਾਹ ਚੁਣਨਾ ਪਿਆ ਹੈ। ਅਧਿਆਪਕ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਅਦਾਲਤੀ ਨਿਯਮਾਂ ਅਨੁਸਾਰ ਠੋਸ ਅਤੇ ਸਥਾਈ ਹੱਲ ਨਹੀਂ ਹੁੰਦਾ, ਉਦੋਂ ਤੱਕ ਵੀਸੀ ਦਫ਼ਤਰ ਦਾ ਤਾਲਾ ਨਹੀਂ ਖੋਲ੍ਹਿਆ ਜਾਵੇਗਾ ਅਤੇ ਸੰਘਰਸ਼ ਲਗਾਤਾਰ ਜਾਰੀ ਰਹੇਗਾ।
Protest By Contract Teachers At Punjabi University Vc s Office Locked
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)