ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਤਿੰਨ ਸੀਨੀਅਰ ਆਈ.ਏ.ਐਸ. (IAS) ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰੀ ਹਦਾਇਤਾਂ ਅਨੁਸਾਰ ਸਾਰੇ ਸਬੰਧਤ ਅਧਿਕਾਰੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਆਪਣਾ ਨਵਾਂ ਚਾਰਜ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।

ਨਵੇਂ ਫੇਰਬਦਲ ਤਹਿਤ ਸ੍ਰੀ ਅਨੁਰਾਗ ਵਰਮਾ ਨੂੰ ਵਧੀਕ ਮੁੱਖ ਸਕੱਤਰ (ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ) ਲਗਾਇਆ ਗਿਆ ਹੈ, ਜਿਨ੍ਹਾਂ ਕੋਲ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਰਹੇਗਾ। ਸ੍ਰੀਮਤੀ ਜਸਪ੍ਰੀਤ ਤਲਵਾੜ ਨੂੰ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਮਾਲ, ਪੂਰਨਵਾਸ ਅਤੇ ਆਫ਼ਤ ਪ੍ਰਬੰਧਨ) ਵਜੋਂ ਤੈਨਾਤ ਕਰਦਿਆਂ ਖਣਨ ਤੇ ਭੂ-ਵਿਗਿਆਨ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਸ਼੍ਰੀ ਅਰਸ਼ਦੀਪ ਸਿੰਘ ਥਿੰਦ ਨੂੰ ਪ੍ਰਬੰਧਕੀ ਸਕੱਤਰ (ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ) ਬਣਾਇਆ ਗਿਆ ਹੈ, ਜਿਨ੍ਹਾਂ ਕੋਲ ਯੋਜਨਾ ਤੇ ਬਾਗਬਾਨੀ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਹੋਵੇਗੀ।