ਜ਼ਿਲ੍ਹਾ ਪੁਲਿਸ ਦੇ ਸੀਆਈਏ ਸਟਾਫ਼ ਨੇ ਨਸ਼ਿਆਂ ਅਤੇ ਨਾਜਾਇਜ਼ ਹਥਿਆਰਾਂ ਖ਼ਿਲਾਫ਼ ਕਾਰਵਾਈ ਕਰਦਿਆਂ 47 ਕਿੱਲੋ 332 ਗ੍ਰਾਮ ਹੈਰੋਇਨ, ਤਿੰਨ ਵਿਦੇਸ਼ੀ .30 ਬੋਰ ਪਿਸਤੌਲਾਂ ਅਤੇ 15 ਕਾਰਤੂਸ ਬਰਾਮਦ ਕਰਕੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਮੰਗਲ ਸਿੰਘ ਵਾਸੀ ਪਿੰਡ ਗੂੜ੍ਹੜ ਪੰਜਗਰਾਈਂ, ਗੁਰੂਹਰਸਹਾਏ, ਅੰਕੁਸ਼, ਸਚਿਨ ਉਰਫ਼ ਸੰਜੂ ਅਤੇ ਅਨਮੋਲ ਸਿੰਘ ਵਾਸੀ ਪਿੰਡ ਲਮੋਚੜ ਖੁਰਦ, ਜਲਾਲਾਬਾਦ ਵਜੋਂ ਹੋਈ ਹੈ।
ਪੁਲਿਸ ਅਨੁਸਾਰ, ਬਾਬਾ ਫ਼ਰੀਦ ਆਗਮਨ ਪੁਰਬ ਦੇ ਮੱਦੇਨਜ਼ਰ ਸਾਦਿਕ-ਦੀਪ ਸਿੰਘ ਵਾਲਾ ਰੋਡ ’ਤੇ ਪਿੰਡ ਕਾਉਣੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਦੀਪ ਸਿੰਘ ਵਾਲਾ ਵੱਲੋਂ ਆ ਰਹੀ ਇੱਕ ਹੌਂਡਾ ਸਿਟੀ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਗਿਆ। ਪੁਲਿਸ ਨੂੰ ਦੇਖ ਕੇ ਕਾਰ ਸਵਾਰਾਂ ਨੇ ਗੱਡੀ ਪਿੱਛੇ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਕਾਰ ਬੰਦ ਹੋਣ ਕਾਰਨ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।
ਤਲਾਸ਼ੀ ਦੌਰਾਨ ਕਾਰ ਵਿੱਚੋਂ 42 ਪੈਕੇਟਾਂ ਵਿੱਚ ਪੈਕ 47 ਕਿੱਲੋ 332 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ ਡੈਸ਼ਬੋਰਡ ਵਿੱਚ ਰੱਖੇ ਲਿਫ਼ਾਫ਼ੇ ਵਿੱਚੋਂ ਤਿੰਨ ਵਿਦੇਸ਼ੀ .30 ਬੋਰ ਪਿਸਤੌਲ, ਮੈਗਜ਼ੀਨ ਅਤੇ 15 ਕਾਰਤੂਸ ਮਿਲੇ। ਮਾਮਲੇ ਸਬੰਧੀ ਥਾਣਾ ਸਾਦਿਕ ਵਿੱਚ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਹੈਰੋਇਨ ਦੀ ਸਪਲਾਈ ਨਾਲ ਜੁੜੇ ਅਗਲੇ-ਪਿਛਲੇ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ।
Four Arrested In Faridkot With 47 332 Kg Of Heroin And Three Foreign made Pistols
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)