ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਮਾਮਲਿਆਂ ਵਿਚਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਾੜੇ ਕਿਰਦਾਰ ਵਾਲੇ ਵਿਅਕਤੀਆਂ ਨੂੰ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਆਪਣੇ ਆਪ ਸੰਸਥਾ ਤੋਂ ਵੱਖ ਹੋ ਜਾਣ, ਨਹੀਂ ਤਾਂ ਪੰਥ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾੜੇ ਕਿਰਦਾਰ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।
ਬੇਅਦਬੀ ਕਾਨੂੰਨ ਸਬੰਧੀ ਸਰਕਾਰ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਬਾਰੇ ਜਥੇਦਾਰ ਗੜਗੱਜ ਨੇ ਕਿਹਾ ਕਿ ਕਮੇਟੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨਾਲ ਸੰਪਰਕ ਕਰਨਾ ਚਾਹੀਦਾ ਹੈ। ਕਮੇਟੀ ਦਾ ਕਾਰਜਕਾਲ ਵਧਾਉਣ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਇਸ ਬਾਰੇ ਸਮਾਂ ਆਉਣ ’ਤੇ ਵਿਚਾਰ ਕੀਤਾ ਜਾਵੇਗਾ।
ਇਸ ਦੌਰਾਨ ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਵਿਚਾਰ-ਵਟਾਂਦਰੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ ਨੂੰ ਪੰਥ ’ਚੋਂ ਖਾਰਜ ਕਰਨ ਦਾ ਫੈਸਲਾ ਲਿਆ ਗਿਆ। ਇਕੱਤਰਤਾ ਵਿੱਚ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਇਲਾਵਾ ਗਿਆਨੀ ਕੇਵਲ ਸਿੰਘ, ਗਿਆਨੀ ਟੇਕ ਸਿੰਘ, ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਮੰਗਲ ਸਿੰਘ ਨੇ ਸ਼ਮੂਲੀਅਤ ਕੀਤੀ।
Warning Of Strict Action From Akal Takht Sahib Against Those With Poor Character Giani Kuldeep Singh Gargaj
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)