ਪੰਜਾਬ ਯੂਨੀਵਰਸਿਟੀ ਦੇ ਐਮਏ ਇਤਿਹਾਸ ਦੇ ਪਾਠਕ੍ਰਮ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਹਟਾਉਣ ਦੇ ਫੈਸਲੇ ’ਤੇ ਜਥੇਦਾਰ ਜੁਗਰਾਜਪਾਲ ਸਿੰਘ ਸਹੀ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਵਿਸ਼ਿਆਂ ਨੂੰ ਮੁੜ ਪਾਠਕ੍ਰਮ ਵਿੱਚ ਸ਼ਾਮਲ ਕੀਤਾ ਜਾਵੇ।
ਸਹੀ ਨੇ ਕਿਹਾ ਕਿ ਉੱਚ ਸਿੱਖਿਆ ਦੇ ਪੱਧਰ ’ਤੇ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਪਾਠਕ੍ਰਮ ਤੋਂ ਹਟਾਉਣਾ ਵਿਦਿਆਰਥੀਆਂ ਨੂੰ ਆਪਣੀ ਇਤਿਹਾਸਕ ਵਿਰਾਸਤ ਨਾਲ ਜੁੜੇ ਗਿਆਨ ਤੋਂ ਵਾਂਝਾ ਕਰਨ ਦੇ ਬਰਾਬਰ ਹੈ। ਉਨ੍ਹਾਂ ਇਸ ਫੈਸਲੇ ਨੂੰ ਪੰਜਾਬ ਦੀ ਵਿਰਾਸਤ ਨਾਲ ਜੁੜਿਆ ਗੰਭੀਰ ਮਾਮਲਾ ਕਰਾਰ ਦਿੱਤਾ। ਉਨ੍ਹਾਂ ਕੇਂਦਰ ਸਰਕਾਰਾਂ ’ਤੇ ਪੰਜਾਬ ਦੇ ਅਧਿਕਾਰਾਂ ਦੇ ਹਨਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਅਜਿਹੇ ਫੈਸਲੇ ਪੰਜਾਬ ਦੇ ਹੱਕਾਂ ਅਤੇ ਇਤਿਹਾਸਕ ਪਛਾਣ ਨਾਲ ਜੁੜੇ ਸਵਾਲ ਖੜ੍ਹੇ ਕਰਦੇ ਹਨ।
ਸਹੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਜਿਹੇ ਫੈਸਲਿਆਂ ਨੂੰ ਨਾ ਰੋਕਿਆ ਗਿਆ ਤਾਂ ਪੰਜਾਬ ਦੇ ਅਧਿਕਾਰਾਂ ਨਾਲ ਸਬੰਧਤ ਗੰਭੀਰ ਸੰਕਟ ਪੈਦਾ ਹੋ ਸਕਦਾ ਹੈ। ਉਨ੍ਹਾਂ ਸਮੂਹ ਪੰਜਾਬੀ ਭਾਈਚਾਰੇ ਨੂੰ ਇਸ ਮੁੱਦੇ ਖ਼ਿਲਾਫ਼ ਇਕਜੁੱਟ ਹੋ ਕੇ ਆਵਾਜ਼ ਉਠਾਉਣ ਦੀ ਅਪੀਲ ਕੀਤੀ।
Sahi Has Expressed Objection To The Removal Of Punjab And Sikh History From The Panjab University Ma History Curriculum
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)