ਕਪੂਰਥਲਾ ਦੀ ਸਬ-ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਅਹਲੀ ਕਲਾਂ ਵਿੱਚ ਇੱਕ ਨੌਜਵਾਨ ਸ਼ੱਕੀ ਹਾਲਾਤਾਂ ਵਿੱਚ ਖੇਤਾਂ ’ਚ ਬੇਹੋਸ਼ ਮਿਲਿਆ। ਗੰਭੀਰ ਹਾਲਤ ਵਿੱਚ ਉਸ ਨੂੰ ਪਹਿਲਾਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਆਂਦਾ ਗਿਆ, ਜਿੱਥੋਂ ਮੁੱਢਲੇ ਇਲਾਜ ਤੋਂ ਬਾਅਦ ਕਪੂਰਥਲਾ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਪੀੜਤ ਦੀ ਪਛਾਣ ਪਿੰਡ ਅਹਲੀ ਕਲਾਂ ਵਾਸੀ ਅਨਮੋਲ ਵਜੋਂ ਹੋਈ ਹੈ। ਉਹ ਤਿੰਨ ਭੈਣਾਂ ਦਾ ਇਕਲੌਤਾ ਭਰਾ ਹੈ। ਪਰਿਵਾਰ ਮੁਤਾਬਕ ਘਟਨਾ ਸਮੇਂ ਉਹ ਇੱਕ ਜਾਣ-ਪਛਾਣ ਵਾਲੇ ਦੇ ਘਰ ਭੋਗ ਸਮਾਗਮ ਵਿੱਚ ਗਿਆ ਹੋਇਆ ਸੀ। ਦੁਪਹਿਰ ਵੇਲੇ ਪਰਿਵਾਰ ਨੂੰ ਸੂਚਨਾ ਮਿਲੀ ਕਿ ਅਨਮੋਲ ਪਿੰਡ ਦੇ ਖੇਤਾਂ ਵਿੱਚ ਬੇਹੋਸ਼ ਪਿਆ ਹੈ। ਪਰਿਵਾਰਕ ਮੈਂਬਰਾਂ ਨੇ ਮੌਕੇ ’ਤੇ ਪਹੁੰਚ ਕੇ ਉਸ ਨੂੰ ਹਸਪਤਾਲ ਪਹੁੰਚਾਇਆ।
ਪਰਿਵਾਰ ਨੇ ਦੋਸ਼ ਲਗਾਇਆ ਕਿ ਪਿੰਡ ਦੇ ਹੀ ਦੋ ਨੌਜਵਾਨ ਕਥਿਤ ਤੌਰ ’ਤੇ ਅਨਮੋਲ ਨੂੰ ਨਸ਼ੇ ਦੀ ਹਾਲਤ ਵਿੱਚ ਖੇਤਾਂ ਵਿੱਚ ਛੱਡ ਕੇ ਚਲੇ ਗਏ। ਪਰਿਵਾਰ ਨੇ ਪੁਲਿਸ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਿਊਟੀ ਡਾਕਟਰ ਅਰਪਣ ਨੇ ਦੱਸਿਆ ਕਿ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ। ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਮੁੱਢਲੇ ਇਲਾਜ ਤੋਂ ਬਾਅਦ ਕਪੂਰਥਲਾ ਰੈਫਰ ਕੀਤਾ ਗਿਆ। ਥਾਣਾ ਕਬੀਰਪੁਰ ਦੇ ਇੰਚਾਰਜ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਘਟਨਾ ਦੀ ਸੂਚਨਾ ਮਿਲ ਚੁੱਕੀ ਹੈ। ਪਰਿਵਾਰ ਵੱਲੋਂ ਲਗਾਏ ਦੋਸ਼ਾਂ ਸਮੇਤ ਘਟਨਾ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
Sahi Has Expressed Objection To The Removal Of Punjab And Sikh History From The Panjab University Ma History Curriculum
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)